ਵਿਦਿਆਰਥੀਆਂ ਚ ਦੰਦਾ ਦੀ ਸੰਭਾਲ ਸਬੰਧੀ ਪੋਸਟਰ ਮੁਕਾਬਲੇ ਕਰਵਾਏ

ਮੋਗਾ, 20 ਨਵੰਬਰ (ਜਸ਼ਨ): ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 28 ਵਾਂ ਡੈਂਟਲ ਸਿਹਤ ਪੰਦਰਵਾੜਾ 15 ਨਵੰਬਰ ਤੋਂ 29 ਨਵੰਬਰ  ਤੱਕ ਮਨਾਇਆ ਜਾ ਰਿਹਾ ਹੈ। ਆਰ. ਕੇ . ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਦੰਦਾ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇਕ ਜਾਗਰੂਕਤਾ ਸੈਮੀਨਾਰ ਵੀ ਕੀਤਾ ਗਿਆ। ਇਸ ਮੌਕੇ ਸੈਮੀਨਾਰ ਵਿੱਚ ਸ਼ਸ਼ੀ ਕੁਮਾਰ ਪਿੰ੍ਰਸੀਪਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ।

ਇਸ ਸੈਮੀਨਾਰ ਵਿੱਚ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਂਟਲ ਸਿਹਤ ਅਫਸਰ ਕਮ ਡਿਪਟੀ ਡਾਇਰੈਕਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੰਦਾਂ ਦੀ ਹਮੇਸ਼ਾ ਸਾਭ ਸੰਭਾਲ ਕਰਨ ਦੀ ਲੋੜ ਹੈ ਅਤੇ ਬੱਚਿਆਂ ਨੂੰ ਮਿੱਠੀਆਂ ਚੀਜ਼ਾ ਘੱਟ ਖਾਣ ਸਬੰਧੀ ਕਿਹਾ ਅਤੇ ਦੰਦਾਂ ਦੇ ਗੰਭੀਰ ਰੋਗਾਂ ਤੋ ਇਲਾਵਾ ਤੰਬਾਕੂ ਦੇ ਨਾਲ ਦੰਦਾਂ ਅਤੇ ਮੂੰਹ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਦੱਸਿਆ। ਇਸ ਮੌਕੇ ਡਾ ਅਦਿਤੀ ਗੋਇਲ ਡੈਂਟਲ ਮੈਡੀਕਲ ਅਫਸਰ ਰੈੱਡ ਕਰਾਸ ਨੇ ਵੀ ਬਰਸ਼ ਰਾਹੀਂ ਡੈਮੋਸਟਰੇਸ਼ਨ ਦਿੰਦਿਆਂ ਵਿਦਿਆਰਥੀਆਂ ਨੂੰ ਸਹੀ ਤਰੀਕੇ ਨਾਲ ਬੁਰਸ਼ ਕਰਨ ਦੀ ਜਾਣਕਾਰੀ ਦਿੱਤੀ। ਇਸ ਸਮੇਂ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ ਕਿ੍ਰਸ਼ਨਾ ਸ਼ਰਮਾ ਨੇ ਕਿਹਾ ਕਿ ਬਲਾਕ ਪੱਧਰ ਤੋਂ ਲੈ ਕੇ ਜਿਲਾ ਪੱਧਰੀ ਜਾਗਰੂਕਤਾ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਦੰਦਾਂ ਦੀਆਂ ਗੰਭੀਰ ਬਿਮਾਰੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਐਨ ਜੀ ਓ ਨੇ ਵੀ ਆਪਣੇ ਵਿਚਾਰ ਸਾਝੇ ਕੀਤੇ। ਇਸ ਮੌਕੇ ਕ੍ਰਮਵਾਰ ਪੋਸਟਰ ਬਨਾਉਣ ਮੁਕਾਬਲੇ ਚ ਪਹਿਲੇ ,ਦੂਜੇ ਅਤੇ ਤੀਜੇ ਦਰਜੇ ਦੇ ਵਿਦਿਆਰਥੀ ਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ।  ਇਸ ਮੌਕੇ ਅੰਮਿ੍ਰਤ ਸ਼ਰਮਾ ਦਫਤਰ ਸਿਵਲ ਸਰਜਨ ਨੇ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ।