ਸੁਖਾਨੰਦ ਕਾਲਜ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ, ਕਾਲਜ ਦੇ ਉੱਪ ਚੇਅਰਮੈਨ ਸ:ਮੱਖਣ ਸਿੰਘ ਨੇ ਕੀਤੀ ਇਨਾਮਾਂ ਦੀ ਵੰਡ

ਸਮਾਲਸਰ,21 ਨਵੰਬਰ (ਜਸਵੰਤ ਗਿੱਲ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ, ਮੋਗਾ ਵਿਖੇ ਰਾਸ਼ਟਰੀ ਯੁਵਕ ਦਿਵਸ ਰੈੱਡ ਰਿਬਨ ਕਲੱਬ ਵੱਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜ਼ਿਲਾ ਮੋਗਾ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਦਿਨ ਨੂੰ ਸਮਰਪਿਤ ਭਾਸ਼ਣ, ਗਰੁੱਪ ਡਿਸਕਸ਼ਨ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਵਿਦਿਆਰਥਣਾਂ ਨੇ ਨੈਤਿਕ ਕਦਰਾਂ-ਕੀਮਤਾਂ ਦੀ ਗੱਲ ਕਰਦਿਆਂ ਕਿਹਾ ਕਿ ਅਨੁਸ਼ਾਸਨਮਈ ਜੀਵਨ, ਅੱਜ ਦੇ ਯੁੱਗ ਦੀ ਮਹੱਤਵਪੂਰਨ ਲੋੜ ਹੈ। ਜੇਕਰ ਕੋਈ ਰਾਸ਼ਟਰੀ ਤਰੱਕੀ ਦੀ ਰਾਹ ’ਤੇ ਚੱਲਣਾ ਚਾਹੁੰਦਾ ਹੈ ਤਾਂ ਨੌਜਵਾਨਾਂ ਨੂੰ ਸਹੀ ਸਮੇਂ ’ਤੇ ਰੁਜ਼ਗਾਰ ਅਤੇ ਕਿੱਤਾ-ਮੁਖੀ ਸਿੱਖਿਆ ਦੀ ਬੇਹੱਦ ਲੋੜ ਹੈ। ਅਧਿਆਪਕ ਅਤੇ ਮਾਪੇ ਨੈਤਿਕ ਕਦਰਾਂ-ਕੀਮਤਾਂ ਨੂੰ ਅਗਲੀ ਤੋਂ ਅਗਲੀ ਪੀੜੀ ਤੱਕ ਲਿਜਾਣ ਦਾ ਮਹੱਤਵਪੂਰਨ ਜ਼ਰੀਆ ਹਨ। ਭਾਸ਼ਣ ਮੁਕਾਬਲੇ ਵਿੱਚੋਂ ਸੰਦੀਪ ਕੌਰ ਬੀ.ਏ.3 ਨੇ ਪਹਿਲਾ ਸਥਾਨ, ਸ਼ਾਹੀਨ ਬੀ.ਐੱਸ.ਸੀ.2 ਨੇ ਦੂਜਾ ਸਥਾਨ ਅਤੇ ਮਨੀਸ਼ਾ ਬੀ.ਏ.3, ਰਜਨੀ ਬੀ.ਐੱਸ.ਸੀ.3 ਨਾਨ-ਮੈਡੀਕਲ  ਦੋਹਾਂ ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿੱਚ ਮਨਪ੍ਰੀਤ ਕੌਰ ਬੀ.ਐੱਸ.ਸੀ.1 ਨੇ ਪਹਿਲਾ ਸਥਾਨ ਹਾਸਲ ਕੀਤਾ। ਪੁਨੀਤ ਕੌਰ ਬੀ.ਐੱਸ.ਸੀ.2 ਨੇ ਦੂਜਾ ਸਥਾਨ ਅਤੇ ਹਰਮਨਪ੍ਰੀਤ ਕੌਰ ਬੀ.ਏ.3 ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੱੁਪ ਡਿਸਕਸ਼ਨ ਮੁਕਾਬਲੇ ਵਿੱਚ ਬੀ.ਐੱਸ.ਸੀ.3 ਦੀਆਂ ਵਿਦਿਆਰਥਣਾਂ, ਮਨਪ੍ਰੀਤ ਕੌਰ ਨੇ ਪਹਿਲਾ ਅਤੇ ਪੂਜਾ ਨੇ ਦੂਜਾ ਸਥਾਨ ਹਾਸਲ ਕੀਤਾ। ਇਨਾਮਾਂ ਦੀ ਵੰਡ ਕਾਲਜ ਦੇ ਉੱਪ ਚੇਅਰਮੈਨ ਸ. ਮੱਖਣ ਸਿੰਘ, ਪਿੰ੍ਰਸੀਪਲ ਡਾ. ਸੁਖਵਿੰਦਰ ਕੌਰ, ਉੱਪ ਪਿ੍ਰੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਕੀਤੀ। ਇਸ ਸਮੇਂ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਜਸਵੀਰ ਕੌਰ, ਡਾ. ਨਵਦੀਪ ਕੌਰ, ਨਿੰਪਲਪ੍ਰੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਹਰਨੀਤ ਕੌਰ, ਸੰਦੀਪ ਕੌਰ ਅਤੇ ਅਮਨਦੀਪ ਕੌਰ (ਖੇਤੀਬਾੜੀ ਵਿਭਾਗ) ਦੇ ਨਾਲ ਹੋਰ ਵਿਭਾਗਾਂ ਦੇ ਸਹਾਇਕ ਪ੍ਰੋਫੈਸਰ ਸਾਹਿਬਾਨਾਂ ਅਤੇ ਵਿਦਿਆਰਥਣਾਂ ਨੇ ਵੀ ਸ਼ਿਰਕਤ ਕੀਤੀ।