ਕੋਈ ਵੀ ਬਾਲਗ ਅੰਗਹੀਣ ਵਿਅਕਤੀ ਆਪਣਾ ਗਾਰਡੀਅਨ ਨਿਯੁਕਤ ਕਰਵਾ ਸਕਦਾ ਹੈ-ਰਾਜੇਸ਼ ਤਿ੍ਰਪਾਠੀ

ਮੋਗਾ,21 ਨਵੰਬਰ(ਜਸ਼ਨ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤਿ੍ਰਪਾਠੀ ਦੀ ਪ੍ਰਧਾਨਗੀ ਹੇਠ ਨੈਸ਼ਨਲ ਟਰੱਸਟ ਐਕਟ-1999 ਤਹਿਤ ਗਠਿਤ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਬਾਲਗ ਅੰਗਹੀਣ ਵਿਅਕਤੀ (ਡਿਸਏਬਲ ਪਰਸਨ) ਆਪਣਾ ਗਾਰਡੀਅਨ ਨਿਯੁਕਤ ਕਰਵਾਉਣ ਦਾ ਚਾਹਵਾਨ ਹੋਵੇ ਤਾਂ ਉਹ ਦਫ਼ਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵਿਖੇ ਸੰਪਰਕ ਕਰ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਅੰਗਹੀਣ ਵਿਅਕਤੀ (ਡਿਸਏਬਲ ਪਰਸਨ) ਜੋ ਕਿ ਬਾਲਗ ਹੋਵੇ ਨੂੰ ਆਪਣਾ ਗਾਰਡੀਅਨ ਨਿਯੁਕਤ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਅੰਗਹੀਣ ਵਿਅਕਤੀ ਵੱਲੋਂ ਅਧਿਕਾਰਤ ਕੀਤਾ ਗਿਆ ਗਾਰਡੀਅਨ ਉਸ ਦੀ ਬੈਂਕ ਵਿੱਚੋਂ ਪੈਨਸ਼ਨ ਦੀ ਰਾਸ਼ੀ ਕਢਵਾਉਣ ਆਦਿ ਕੰਮ ਕਰਨ ‘ਚ ਸਹਾਇਤਾ ਕਰ ਸਕਦਾ ਹੈ। ਉਨਾਂ ਜ਼ਿਲੇ ਦੀਆਂ ਸਮੂਹ ਸਮਾਜ ਸੇਵੀ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਭਲੇ ਦੇ ਕਾਰਜ ਲਈ ਜ਼ਿਲਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ। ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਅਰੁਣ ਗੁਪਤਾ, ਜ਼ਿਲਾ ਸਿੱਖਿਆ ਅਫ਼ਸਰ (ਸੈ) ਗੁਰਦਰਸ਼ਨ ਸਿੰਘ ਬਰਾੜ, ਐਨ.ਜੀ.ਓ ਐਸ.ਕੇ.ਬਾਂਸਲ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅਤੇ ਸਮਾਜਿਕ ਸੁਰੱਖਿਆ ਵਿਭਾਗ ਤੇ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਦਫ਼ਤਰ ਤੋਂ ਨੁਮਾਇੰਦੇ ਹਾਜ਼ਰ ਸਨ।