ਲਿਟਲ ਮਿਲੇਨੀਅਮ ਸਕੂਲ ਵਿਚ ਹੈਲੋ ਡੇ ਮਨਾਇਆ

ਮੋਗਾ, 21 ਨਵੰਬਰ (ਜਸ਼ਨ)-ਸਥਾਨਕ ਬੁਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹੈਲੋ ਡੇ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਇਸ ਦਿਵਸ ਦਾ ਆਯੋਜਨ ਕਰਨ ਦਾ ਮੰਤਵ ਬੱਚਿਆਂ ਨੂੰ ਇਕ-ਦੂਜੇ ਨਾਲ ਮੇਲ-ਮਿਲਾਪ ਅਤੇ ਹੱਥ ਮਿਲਾ ਕੇ ਆਪਸੀ ਪ੍ਰੇਮ ਭਾਈਚਾਰੇ ਦਾ ਸੰਦੇਸ਼ ਪਹੁੰਚਾਉਣਾ ਹੈ। ਇਸ ਸਮਾਗਮ ਨੂੰ ਲੈ ਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਉਹਨਾਂ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਪੜਾਈ ਦੇ ਨਾਲ-ਨਾਲ ਹੋਰਨਾਂ ਮੁਕਾਬਲੇ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਹਨਾਂ ਦੇ ਗਿਆਨ ਵਿਚ ਵਾਧਾ ਹੋ ਸਕੇ ਅਤੇ ਉਹ ਵੱਡੀਆਂ ਸਟੇਜਾਂ ਤੇ ਜਾ ਕੇ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕਰ ਸਕਣ। ਇਸ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।