ਮਾਉਟ ਲਿਟਰਾ ਜੀ ਸਕੂਲ ਵਿਚ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਦਾ ਆਯੋਜਨ

ਮੋਗਾ,  23 ਨਵੰਬਰ:(ਜਸ਼ਨ): : ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਰਾਸ਼ਟਰੀ ਵਿਗਿਆਨ ਓਲੰਪੀਆਡ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆ ਨੂੰ ਇਹਨਾਂ ਪ੍ਰੀਖਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਤਰਾਂ ਦੀਆ ਪ੍ਰੀਖਿਆ ਨਾਲ ਵਿਦਿਆਰਥੀਆਂ ਵਿੱਚ ਹੋਰ ਗਿਆਨ ਦਾ ਵਾਧਾ ਹੁੰਦਾ ਹੈ। ਅੱਜ ਦੇ ਆਧੁਨਿਕ ਯੁਗ ਵਿਚ ਹੋਰਨਾਂ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਹਿੱਸਾ ਲੈਣ ਨਾਲ ਕੁਝ ਨਵਾਂ ਸਿੱਖਣ ਦਾ ਮੌਕਾ ਮਿਲਦਾ ਹੈ। ਉਹਨਾਂ ਦੱਸਿਆ ਕਿ ਵਿਗਿਆਨ ਵਿਸ਼ੇ ਦੀ ਅਧਿਆਪਿਕਾਂ ਖੁਸ਼ਪਿੰਦਰ ਕੌਰ ਨੇ ਸਫਲਤਾ ਪੂਰਵਕ ਪ੍ਰੀਖਿਆ ਦਾ ਆਯੋਜਨ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।