ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਡਰੋਲੀ ਭਾਈ, 24 ਨਵੰਬਰ (ਜਸ਼ਨ)- ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾ.ਛੇਵੀਂ, ਸੱਤਵੀਂ, ਨੌਵੀਂ ਵਿਖੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ ਦੇਖ-ਰੇਖ ਹੇਠ ਸਜੇ ਗੁਰਮਤਿ ਸਮਾਗਮ ’ਚ ਭਾਈ ਮੇਹਰ ਸਿੰਘ, ਭਾਈ ਜਗਰੂਪ ਸਿੰਘ ਦੇ ਜਥਿਆਂ ਵਲੋਂ ਰਾਗ ਅਧਾਰਿਤ ਗੁਰੂ ਸ਼ਬਦ, ਕੀਰਤਨ, ਭਾਈ ਪਿਆਰਾ ਸਿੰਘ ਡਰੋਲੀ ਭਾਈ, ਗਿ: ਜਸਵੰਤ ਸਿੰਘ ਅੰਮਿ੍ਰਤਸਰ ਵੱਲੋਂ ਸੰਗਤਾਂ ਗੁਰ ਇਤਿਹਾਸ, ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਉਪਰੰਤ ਪੰਥ ਪ੍ਰਸਿੱਧ ਵਿਦਵਾਨਾਂ ਗਿ: ਹਰਪਾਲ ਸਿੰਘ ਢਿੰਡ, ਗਿ: ਕੁਲਵੰਤ ਸਿੰਘ ਪੰਡੋਰੀ ਆਦਿ ਦੇ ਢਾਡੀ ਜਥਿਆਂ ਵਲੋਂ ਸ਼ਹੀਦੀ ਪ੍ਰਸੰਗ ਪਾਤਸ਼ਾਹੀ ਨੌਵੀਂ, ਇਤਿਹਾਸ ਵਿਚਾਰਾਂ ਤੇ ਢਾਡੀ ਵਾਰਾਂ ਸ੍ਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਅਖੀਰ ’ਚ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਵਲੋਂ ਉਕਤ ਵਿਦਵਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਡਾ: ਸੰਤ ਬਾਬਾ ਗੁਰਨਾਮ ਸਿੰਘ ਜੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਦੀ ਯਾਦ ਵਿਚ ਸ਼ਹੀਦੀ ਸਮਾਗਮ 3 ਦਸੰਬਰ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਡਰੋਲੀ ਭਾਈ ਵਿਖੇ ਹੋਵੇਗਾ।