‘ਸੰਵਿਧਾਨ ਦਿਵਸ’ ਸਬੰਧੀ ਮਾਊਂਟ ਲਿਟਰਾ ਜੀ ਸਕੂਲ ਵਿਖੇ ਲਗਾਇਆ ਗਿਆ ਸੈਮੀਨਾਰ

ਮੋਗਾ 27 ਨਵੰਬਰ(ਜਸ਼ਨ)-ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਨਯੋਗ ਸ੍ਰੀ ਰਜਿੰਦਰ ਅਗਰਵਾਲ ਇੰਚਾਰਜ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਅੱਜ ਮਾਊਂਟ ਲਿਟਰਾ ਜੀ ਸਕੂਲ ਲੁਧਿਆਣਾ ਰੋਡ ਮੋਗਾ ਵਿਖੇੇ ਲਾਅ/ਕੰਨਸਟੀਚਿਊਸ਼ਨ ਡੇ ਮੌਕੇ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਕੂਲ ਦੇ 10ਵੀ ਅਤੇ 11ਵੀ ਕਲਾਸ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਦੱਸਿਆ ਕਿ ਭਾਰਤੀ ਸੰਵਿਧਾਨ ਦੇ 447 ਅਨੁਛੇਦ ਅਤੇ 25 ਪਾਰਟ ਹਨ।ਉਨਾਂ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ  ਸਵੀਕਾਰ ਕਰ ਲਿਆ ਗਿਆ ਸੀ ਅਤੇ 26 ਨਵੰਬਰ 1950 ਨੂੰ ਭਾਰਤੀ ਸੰਵਿਧਾਨ ਨੂੰ ਲਾਗੂ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਭਾਰਤੀ ਸੰਵਿਧਾਨ ਵਿਸਵ ਦਾ ਸਭ ਤੋ ਵੱਡਾ ਸੰਵਿਧਾਨ ਹੈ ਅਤੇ ਭਾਰਤੀ ਸੰਵਿਧਾਨ ਦੀ ਧਾਰਾ 39-ਏ ਦੇ ਤਹਿਤ ਹੀ ਭਾਰਤ ਦੇ ਗਰੀਬ ਤੇ ਪਛੜੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਰਹੀਂ ਹੈ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਨੁਜ਼ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਅਤੇੇ ਸਟਾਫ਼ ਤੋ ਇਲਾਵਾ ਪੀ.ਐਲ.ਵੀ. ਸੁਖਮੰਦਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਜੱਜ ਸਾਹਿਬਾਨ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ।