ਸੁਖਾਨੰਦ ਕਾਲਜ ਦੀ ਖਿਡਾਰਨ ਨੇ ਜਿੱਤਿਆ ਚਾਂਦੀ ਦਾ ਮੈਡਲ

ਸੁਖਾਨੰਦ, 28 ਨਵੰਬਰ (ਜਸ਼ਨ)-ਸੰਤ ਬਾਬਾ ਹਜ਼ੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀ ਵੇਟ ਲਿਫਟਿੰਗ ਦੀ ਖਿਡਾਰਨ ਊਸ਼ਾ ਬੀ.ਏ. ਭਾਗ ਪਹਿਲਾ ਨੇ ਡਾ:ਸੁਖਜੀਤ ਢਿੱਲੋਂ ਅਤੇ ਸਹਾਇਕ ਪ੍ਰੋਫ਼ੈਸਰ ਕਿਰਨਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵੇਟ ਲਿਫਟਿੰਗ ਟੂਰਨਾਮੈਂਟ ਵਿੱਚ ਭਾਗ ਲਿਆ।ਇਹ ਟੂਰਨਾਮੈਂਟ ਗੋਬਿੰਦਗੜ੍ਹ ਪਬਲਿਕ ਕਾਲਜ, ਅਲੌਰ ਵਿਖੇ ਕਰਵਾਏ ਗਏ, ਜਿਸ ਵਿੱਚੋਂ ਊਸ਼ਾ ਨੇ ਚਾਂਦੀ ਦਾ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੁਸ਼ਨਾਇਆ। ਕਾਲਜ ਦੀਆਂ ਵਿਦਿਆਰਥਣਾਂ ਸਥਾਨਕ, ਰਾਜ ਅਤੇ ਰਾਸ਼ਟਰੀ ਪੱਧਰ ਤੇ ਵੀ ਲਗਾਤਾਰ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸ ਮਾਣ ਭਰੀ ਪ੍ਰਾਪਤੀ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸਰਦਾਰ ਮੱਖਣ ਸਿੰਘ, ਪਿੰ੍ਰਸੀਪਲ ਡਾ: ਸੁਖਵਿੰਦਰ ਕੌਰ ਨੇ ਖਿਡਾਰਨਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਖੇਡ ਵਿਭਾਗ ਨੂੰ ਤਹਿ ਦਿਲੋਂ ਮੁਬਾਰਕਾਂ ਦਿੰਦੇ ਹੋਏ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।


