ਮਾਉਟ ਲਿਟਰਾ ਜ਼ੀ ਸਕੂਲ ਵਿਚ ਸਮਾਜਿਕ ਕੁਰੀਤੀਆਂ ਖਿਲਾਫ ਨਾਟਕਾਂ ਦਾ ਆਯੋਜਨ

ਮੋਗਾ, 28 ਨਵੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਮਾਜਿਕ ਕੁਰੀਤੀਆਂ ਖਿਲਾਫ ਨਾਟਕਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਆਏ ਕਲਾਕਾਰਾਂ ਨੇ ਆਪਣੇ ਨਾਟਕਾਂ ਰਾਹੀਂ ਨਸ਼ਿਆ ਦੇ ਦੁਸ਼ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਇਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਨੂੰ ਸਹੀ ਤਰੀਕੇ ਨਾਲ ਆਪਣੇ ਜੀਵਨ ਜਾਚ ਸਿਖਾਈ। ਅਨੁਜ ਗੁਪਤਾ ਨੇ ਕਿਹਾ ਕਿ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਅਜਿਹੇ ਸਾਰਥਿਕ ਉਪਰਾਲੇ ਸਕੂਲ ਵੱਲੋਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਸਮਾਗਮਾਂ ਦੀ ਸਲਾਘਾ ਕੀਤੀ ਅਤੇ ਉਹਨਾਂ ਵਿਦਿਆਰਥੀਆਂ ਨੂੰ ਵਧੀਆ ਜੀਵਨ ਜਿਓਣ ਲਈ ਪ੍ਰੇਰਿਤ ਕੀਤਾ।


