ਕੈਂਬਰਿੱਜ ਇੰਟਰਨੈਸ਼ਲ ਸਕੂਲ ਵਿਖੇ ‘ਵਿਸ਼ਵ ਏਡਜ਼ ਦਿਵਸ ’ ਮੌਕੇ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ

ਮੋਗਾ, 1 ਦਸੰਬਰ (ਜਸ਼ਨ)- ਕੈਂਬਰਿੱਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਵਾਉਣ ਦੇ ਉਦੇਸ਼ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਸਕੂਲ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ ’ਤੇ +1 ਅਤੇ +2 ਦੇ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕੀਤਾ ਗਿਆ । ਉਹਨਾਂ ਵਿਦਿਆਰਥੀਆਂ ਨੂੰ ਏਡਜ਼ ਦੇ ਲੱਛਣਾਂ,ਪਛਾਣ ਅਤੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬੱਚਣ ਲਈ ਕਈ ਸੁਝਾਅ ਦਿੱਤੇ । ਉਹਨਾਂ ਕਿਹਾ ਕਿ ਸਿਹਤਮੰਦ ਜੀਵਨ ਜਿਉਣ ਲਈ ਚੰਗੀ ਖੁਰਾਕ ਅਤੇ ਰੋਜ਼ਾਨਾ ਵਰਜਿਸ਼ ਬੇਹੱਦ ਜ਼ਰੂਰੀ ਹੈ । ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬੱਚਣ ਲਈ ਆਪਣਾ ਧਿਆਨ ਪੜਾਈ ਦੇ ਨਾਲ ਨਾਲ ਰਚਨਾਤਮਕ ਗਤੀਵਿਧੀਆਂ ਵਿਚ ਲਗਾਉਣ ਲਈ ਪ੍ਰੇਰਿਆ। ਸਕੂਲ ਦੀਆਂ ਬਾਹਰਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਸੀਰਤ ਨੇ ਵੀ ਆਪਣੇ ਵਿਚਾਰਾਂ ਰਾਹੀਂ ਸਭ ਨੂੰ ਏਡਜ਼ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਵੀ ਮੌਜੂਦ ਸਨ ।


