ਸਰਬੱਤ ਦਾ ਭਲਾ ਵੱਲੋਂ ਲੋੜਵੰਦਾਂ ਨੂੰ ਰੌਸ਼ਨੀ ਦੇਣਾ ਸ਼ਲਾਘਾਯੋਗ ਕੰਮ - ਬਾਬਾ ਚਮਕੌਰ ਸਿੰਘ

*ਪਿੰਡ ਗੱਜਣਵਾਲਾ ਵਿਖੇ ਲਗਾਏ ਕੈਂਪ ਵਿੱਚ 60 ਮਰੀਜ਼ ਅਪਰੇਸ਼ਨ ਲਈ ਚੁਣੇ ਗਏ
ਮੋਗਾ,3 ਦਸੰਬਰ (ਜਸ਼ਨ)- ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਦੁਨੀਆ ਤੇ ਹੋਰ ਕਿਧਰੇ ਮਿਸਾਲ ਨਹੀਂ ਮਿਲਦੀ ਤੇ ਉਹ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਪੂਰੀ ਦੁਨੀਆਂ ਵਿੱਚ ਸਿੱਖੀ ਸਿਧਾਤਾਂ ਦਾ ਪ੍ਚਾਰ ਕਰ ਰਹੇ ਹਨ । ਸਰਬੱਤ ਦਾ ਭਲਾ ਟਰੱਸਟ ਵੱਲੋਂ ਪੂਰੇ ਪੰਜਾਬ ਵਿੱਚ ਅੱਖਾਂ ਦੇ ਕੈਂਪ ਲਗਾ ਕੇ ਹਜਾਰਾਂ ਲੋਕਾਂ ਨੂੰ ਰੌਸ਼ਨੀ ਦਿੱਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਬਾਬਾ ਚਮਕੌਰ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਗੱਜਣਵਾਲਾ ਨੇ ਪਿੰਡ ਗੱਜਣਵਾਲਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਯੂਥ ਵੈਲਫੇਅਰ ਕਲੱਬ ਦੱਦਾਹੂਰ ਦੇ ਸਹਿਯੋਗ ਨਾਲ ਸਰਬੱਤ ਦਾ ਭਲਾ ਟਰੱਸਟ ਵੱਲੋਂ ਲਗਾਏ ਗਏ 241ਵੇਂ ਅੱਖਾਂ ਦੇ ਮੁਫਤ ਅਪਰੇਸ਼ਨ ਅਤੇ ਲੈਂਜ਼ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਡਾ. ਉਬਰਾਏ ਦੇ ਮਿਸ਼ਨ ਨੂੰ ਅੱਗੇ ਵਧਾਈਏ ਤੇ ਸਹੀ ਲੋੜਵੰਦ ਲੋਕਾਂ ਤੱਕ ਇਹ ਸਹੂਲਤਾਂ ਪਹੁੰਚਾਉਣ ਵਿੱਚ ਉਹਨਾਂ ਦੀ ਮੱਦਦ ਕਰੀਏ । ਉਹਨਾਂ ਸਰਬੱਤ ਦਾ ਭਲਾ ਮੋਗਾ ਦੀ ਟੀਮ ਵੱਲੋਂ ਡਾ. ਉਬਰਾਏ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਇਸ ਮੌਕੇ ਟਰੱਸਟ ਦੇ ਕੈਸ਼ੀਅਰ ਮਹਿੰਦਰ ਪਾਲ ਲੂੰਬਾ ਨੇ ਟਰੱਸਟ ਦੀਆਂ ਸਮੁੱਚੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਟਰੱਸਟ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਕੈਂਪ ਨੂੰ ਕਾਮਯਾਬ ਕਰਨ ਲਈ ਯੂਥ ਵੈਲਫੇਅਰ ਕਲੱਬ ਦੱਦਾਹੂਰ, ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਗੱਜਣਵਾਲਾ ਅਤੇ ਗੁਰਦੁਆਰਾ ਪ੍ਬੰਧਕ ਕਮੇਟੀ ਦਾ ਧੰਨਵਾਦ ਕੀਤਾ । ਇਸ ਮੌਕੇ ਬਾਬਾ ਚਮਕੌਰ ਸਿੰਘ ਜੀ ਅਤੇ ਕਲੱਬ ਪ੍ਧਾਨ ਨਵਦੀਪ ਬਰਾੜ ਨੇ ਹਰਜਿੰਦਰ ਸਿੰਘ ਚੁਗਾਵਾਂ, ਮਹਿੰਦਰ ਪਾਲ ਲੂੰਬਾ, ਦਵਿੰਦਰਜੀਤ ਸਿੰਘ ਗਿੱਲ, ਬਰਾੜ ਆਈ ਹਸਪਤਾਲ ਕੋਟਕਪੂਰਾ ਦੀ ਟੀਮ ਨੂੰ ਸਨਮਾਨਿਤ ਕੀਤਾ । ਇਸ ਕੈਂਪ ਵਿੱਚ 520 ਦੇ ਕਰੀਬ ਮਰੀਜਾਂ ਦਾ ਚੈਕਅੱਪ ਕੀਤਾ ਗਿਆ ਤੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ ਅਤੇ 60 ਮਰੀਜਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ, ਜਿਨਾਂ ਨੂੰ ਅੱਜ ਹੀ ਟਰੱਸਟ ਦੀਆਂ ਬੱਸਾਂ ਰਾਹੀਂ ਅਪਰੇਸ਼ਨ ਲਈ ਬਰਾੜ ਆਈ ਹਸਪਤਾਲ ਕੋਟਕਪੂਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਦੀ ਕਲੱਬ ਵੱਲੋਂ ਮਰੀਜ਼ਾਂ ਲਈ ਲੰਗਰ ਅਤੇ ਚਾਹ ਪਾਣੀ ਦਾ ਪ੍ਬੰਧ ਕੀਤਾ ਗਿਆ । ਇਸ ਮੌਕੇ ਪ੍ਧਾਨ ਹਰਜਿੰਦਰ ਚੁਗਾਵਾਂ, ਸਕੱਤਰ ਦਵਿੰਦਰਜੀਤ ਗਿੱਲ, ਕੈਸ਼ੀਅਰ ਮਹਿੰਦਰ ਪਾਲ ਲੂੰਬਾ, ਚੇਅਰਮੈਨ ਗੁਰਬਚਨ ਗਗੜਾ, ਹਰਭਿੰਦਰ ਜਾਨੀਆਂ, ਜਗਤਾਰ ਜਾਨੀਆਂ, ਰਣਜੀਤ ਸਿੰਘ ਮਾੜੀ ਮੁਸਤਫਾ, ਰਮਨਪ੍ੀਤ ਬਰਾੜ ਪ੍ਧਾਨ ਦੱਦਾਹੂਰ, ਨਵਦੀਪ ਬਰਾੜ ਗੱਜਣਵਾਲਾ, ਗੁਰਤੇਜ ਸਿੰਘ ਢਿੱਲੋਂ, ਚਮਨਪ੍ੀਤ ਬਰਾੜ, ਬਰਪ੍ੀਤ ਸਿੰਘ, ਜਸਕਰਨ ਸਿੰਘ, ਅਮਨਪ੍ੀਤ ਢਿੱਲੋਂ, ਨਿਰਮਲ ਸਿੰਘ ਪੰਚ, ਦਵਿੰਦਰ ਸਿੰਘ, ਬੱਬਲ ਬਰਾੜ, ਜਗਸੀਰ ਸਿੰਘ ਬਰਾੜ,  ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਜਗਮੀਤ ਸਿੰਘ, ਜਬਰਜੰਗ ਸਿੰਘ, ਸਮੂਹ ਗੁਰੂਦੁਆਰਾ ਪ੍ਬੰਧਕ ਕਮੇਟੀ ਗੱਜਣਵਾਲਾ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।