ਪ੍ਰੀ ਪ੍ਰਾਇਮਰੀ ਗਤੀਵਿਧੀਆਂ ਲਈ ਪਾਇਲਟ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ- ਉੱਪ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ


ਮੋਗਾ 4 ਦਸੰਬਰ(ਜਸ਼ਨ)-ਸਕੂਲ ਸਿੱਖਿਆ ਵਿਭਾਗ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਯਤਨਾਂ ਸਦਕਾ ਸਮੁੱਚੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ 14 ਨਵੰਬਰ, 2017 ਤੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਤਹਿਤ ਜ਼ਿਲਾ ਸਿੱਖਿਆ ਅਫਸਰ ਮੋਗਾ ਸ. ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋਂ ਯੋਗ ਅਗਵਾਈ ਦੇ ਕੇ ਜ਼ਿਲੇ ਭਰ ਦੇ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਦਾਖਲਾ ਵਧਾਉਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਵੱਲੋਂ ਮੋਹਾਲੀ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਦਾ ਪ੍ਰਬੰਧ ਕਰਕੇ ਪ੍ਰੀ ਪ੍ਰਾਇਮਰੀ ਗਤੀਵਿਧੀਆਂ ਦੀ ਯੋਜਨਾਬੰਦੀ ਕੀਤੀ ਗਈ ਅਤੇ ਜ਼ਿਲਾ ਮੋਗਾ ਤੋਂ ਸੀ.ਐੱਮ.ਟੀ ਕੁਲਦੀਪ ਸਿੰਘ ਅਤੇ ਅਮਿਤ ਕੁਮਾਰ ਵੱਲੋਂ ਇਸ ਟ੍ਰੇਨਿੰਗ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਉਪਰੰਤ ਸਟੇਟ ਦੀਆਂ ਹਦਾਇਤਾਂ ਅਨੁਸਾਰ ਇਨਾਂ ਗਤੀਵਿਧੀਆਂ ਨੂੰ ਸ਼ੁਰੂ ਵਿੱਚ ਪਾਇਲਟ ਪ੍ਰਾਜੈਕਟ ਵੱਜੋਂ ਲਾਗੂ ਕਰਨ ਲਈ ਜ਼ਿਲਾ ਮੋਗਾ ਦੇ ਦੋ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਮਸੀਤਾਂ ਅਤੇ ਚੀਮਾਂ ਦੀ ਚੋਣ ਕਰਕੇ ਇਨਾਂ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰੀ ਪ੍ਰਾਇਮਰੀ ਗਤੀਵਿਧੀਆਂ ਲਈ ਵਿਸ਼ੇਸ਼ ਟੀਮ ਤਿਆਰ ਕੀਤੀ ਗਈ। ਉਨਾਂ ਦੱਸਿਆ ਕਿ ਪ੍ਰੀ ਪ੍ਰਾਇਮਰੀ ਜਮਾਤਾਂ ਨੂੰ ਖੇਡ ਮਹਿਲ ਦਾ ਨਾਂ ਦੇ ਕੇ ਬੱਚੇ ਦੇ ਸਰਵਪੱਖੀ ਵਿਕਾਸ ਲਈ ਸਰੀਰਿਕ, ਰਚਨਾਤਮਿਕ, ਭਾਸ਼ਾ, ਬੌਧਿਕ, ਸਮਾਜਿਕ ਅਤੇ ਭਾਵਾਨਤਮਿਕ ਵਿਕਾਸ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਪਿੰਡ ਚੀਮਾ ਵਿਖੇ ਉੱਪ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ, ਜ਼ਿਲਾ ਕੋ-ਆਰਡੀਨੇਟਰ ਸੁਖਦੇਵ ਸਿੰਘ ਅਰੋੜਾ, ਸਰਪੰਚ ਹਰਬੰਸ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਉਪ ਚੇਅਰਮੈਨ, ਅਤੇ ਦਵਿੰਦਰ ਕੌਰ ਚੇਅਰਪਰਸਨ ਐਸ.ਐਮ.ਸੀ. ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਬੀ.ਐੱਮ.ਟੀ. ਸਵਰਨਜੀਤ ਸਿੰਘ, ਸਕੂਲ ਅਧਿਆਪਕ ਰੀਨਾ ਰਾਏ, ਬਲਜੀਤ ਸਿੰਘ, ਗੌਰਵ ਸ਼ਰਮਾ, ਅਮਰਦੀਪ ਪਾਲ, ਸਤਪ੍ਰੀਤ ਕੌਰ, ਅਮਨਦੀਪ ਕੌਰ, ਗੁਰਮੀਤ ਸਿੰਘ, ਸੁਖਮੰਦਰ ਸਿੰਘ, ਵੀਰਪਾਲ ਕੌਰ, ਮਨਪ੍ਰੀਤ ਸਿੰਘ, ਨਰਿੰਦਰ ਕੌਰ, ਹਰਜੀਤ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।


