ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਲੇਖ ਰਚਨਾ ਮੁਕਾਬਲਾ ਕਰਵਾਇਆ

ਮੋਗਾ, 8 ਦਸੰਬਰ (ਜਸ਼ਨ)  :ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਪੰਜਾਬੀ ਵਿਭਾਗ ਵੱਲੋਂ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਵੱਖ-ਵੱਖ ਵਿਸ਼ਿਆ ਤੇ ਵਿਦਿਆਰਥੀਆਂ ਨੇ ਲੇਖ-ਰਚਨਾ ਮੁਕਾਬਲੇ ਵਿੱਚ ਹਿੱਸਾ ਲਿਆ।ਇਸ ਲੇਖ-ਰਚਨਾ ਮੁਕਾਬਲੇ ਵਿੱਚ ਹਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸ ਮੁਕਾਬਲੇ ਦੀ ਸ਼ੁਰੂਆਤ ਡਾ.ਬਲਜਿੰਦਰ ਕੌਰ (ਪੰਜਾਬੀ ਵਿਭਾਗ) ਨੇ ਵਿਦਿਆਰਥਣਾਂ ਨੂੰ ਵਿਸ਼ੇ ਦੱਸਣ ਉਪਰੰਤ ਹਦਾਇਤਾਂ ਦੇ ਕੇ ਕੀਤੀ। ਇਸ ਮੁਕਾਬਲੇ ਵਿੱਚ ਵਰਿੰਦਰ ਕੌਰ ਐੱਮ.ਏ. ਪੰਜਾਬੀ ਭਾਗ ਪਹਿਲਾ ਨੇ ਪਹਿਲਾ ਸਥਾਨ, ਮਨੀਸ਼ਾ ਰਾਣੀ ਬੀ.ਏ. ਭਾਗ ਤੀਜਾ ਨੇ ਦੂਜਾ ਸਥਾਨ ਤੇ ਰਮਨਦੀਪ ਕੌਰ ਬੀ.ਐੱਸ.ਸੀ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥਣਾਂ ਨੂੰ ਸੰਸਥਾ ਦੀ ਮੈਨਜਿੰਗ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ, ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ, ਉੱਪ ਪਿ੍ਰੰਸੀਪਲ ਗੁਰਜੀਤ ਕੰੋਰ ਨੇ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਲਈ ਵਿਭਾਗ ਦੇ ਅਧਿਆਪਕਾਂ ਨੁੰ ਪ੍ਰੇਰਿਤ ਕੀਤਾ।