ਮਾਉਟ ਲਿਟਰਾ ਜ਼ੀ ਸਕੂਲ ’ਚ ਭਿ੍ਰਸ਼ਟਾਚਾਰ ਵਿਰੋਧੀ ਦਿਵਸ ਮਨਾਇਆ

* ਪੜੇ ਲਿਖੇ ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਏ-ਅਨੁਜ ਗੁਪਤਾ
ਮੋਗਾ, 10 ਦਸੰਬਰ (ਜਸ਼ਨ )-ਮੋਗਾ-ਲੁਧਿਆਣਾ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਭਿ੍ਰਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਭਿ੍ਰਸ਼ਟਾਚਾਰ ਇਕ ਜਟਿਲ ਸਮਾਜਿਕ ਵਰਤਾਰਾ ਹੈ ਜਿਸਦਾ ਅਸਰ ਸਾਰੇ ਦੇਸ਼ਾਂ ’ਤੇ ਪੈਂਦਾ ਹੈ। ਉਹਨਾਂ ਕਿਹਾ ਕਿ ਭਿ੍ਰਸ਼ਟਾਚਾਰ ਲੋਕਤੰਤਰਿਕ ਪ੍ਰਣਾਲੀ ਨੂੰ ਨਜ਼ਰ ਅੰਦਾਜ ਕਰਦਿਆਂ ਦੇਸ਼ ਦੀ ਆਰਥਿਕ ਵਿਕਾਸ ਦੀ ਗਤੀ ਨੂੰ ਧੀਮਾ ਕਰਦਾ ਹੈ। ਉਹਨਾਂ ਕਿਹਾ ਕਿ ਸਾਡੇ ਕੋਲ ਕਿਸੇ ਵੀ ਅਧਿਕਾਰੀ ਤੇ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ’ਤੇ ਉਸਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਵਿਭਾਗ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਰਨੀ ਚਾਹੀਦੀ ਹੈ,ਤਾਂ ਜੋ ਰਿਸ਼ਵਤ ਮੰਗਣ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾ ਸਕੇ। ਇਸ ਮੌਕੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਰੇ ਵਿਦਿਆਰਥੀਆਂ ਨੂੰ ਸੱਚ ਦੇ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਜੀਵਨ ਭਰ ਭਿ੍ਰਸ਼ਟਾਚਾਰ ਦੇ ਖਿਲਾਫ ਆਵਾਜ਼ ਚੁੱਕਣ ਲਈ ਦਿ੍ਰੜ ਸੰਕਲਪ ਹੋਣ ਦਾ ਪ੍ਰਣ ਦਿਵਾਇਆ। ਸਮਾਗਮ ਦੌਰਾਨ ਭਿ੍ਰਸ਼ਟਾਚਾਰ ਵਿਰੁੱਧ ਇਕ ਕੋਰਿਓਗ੍ਰਾਫੀ ਵੀ ਖੇਡੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


