ਮਾਉਟ ਲਿਟਰਾ ਜ਼ੀ ਸਕੂਲ ਚ ਅੰਤਰਰਾਸ਼ਟਰੀ ਮੈਥ ਓਲਪਿਆਂਡ ਪ੍ਰੀਖਿਆ ਦਾ ਆਯੋਜਨ

ਮੋਗਾ, 15 ਦਸੰਬਰ (ਜਸ਼ਨ)-ਸਥਾਨਕ ਮਾਉਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਅੱਜ ਪਹਿਲੀ ਤੋਂ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਅੰਤਰ ਰਾਸ਼ਟਰੀ ਮੈਥ ਓਲਪਿਆਂਡ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਡਾਇਰੈਕਟਰ ਅਨੁਜ ਗੁਪਤਾ ਨੇ ਇਨਾਂ ਪ੍ਰੀਖਿਆਵਾਂ ਲਈ ਵਿਦਿਆਰਥੀਆ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਜਿਹੀ ਪ੍ਰੀਖਿਆ ਦਾ ਆਯੋਜਨ ਸਕੂਲ ਵੱਲੋਂ ਅੱਗੇ ਵੀ ਜਾਰੀ ਰਹੇਗਾ। ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਪ੍ਰੀਖਿਆ ਦਾ ਆਯੋਜਨ ਕਰਨ ਦਾ ਮੰਤਵ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਪ੍ਰੀਖਿਆ ਦੁਆਰਾ ਜਵਾਬ ਦੇਣ ਦੇ ਢੰਗ ਸਿੱਖਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੇ ਪੱਧਰ ਤੇ ਕਈ ਸਮਸਿਆਵਾਂ ਨੂੰ ਨਿਪਟਨ ਲਈ ਸਹਾਇਕ ਹੁੰਦੀਆ ਹਨ। ਇਸ ਪ੍ਰੀਖਿਆ ਲਈ ਵਿਦਿਆਰਥੀਆਂ ਵਿਚ ਭਾਰੀ ਉਤਸਾਹ ਵੇਖਿਆ ਗਿਆ। ਇਸ ਪ੍ਰੀਖਿਆ ਦਾ ਆਯੋਜਨ ਅਧਿਆਪਿਕਾ ਗੁਰਪ੍ਰੀਤ ਕੌਰ ਨੇ ਸਫਲਤਾ ਪੂਰਵਕ ਢੰਗ ਨਾਲ ਸੰਪਨ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।