ਮਾਉਟ ਲਿਟਰਾ ਜੀ ਸਕੂਲ ਵਿਚ ਗਣਿਤ ਤੇ ਵਿਗਿਆਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

ਮੋਗਾ, 17 ਦਸੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਸਕੂਲ ਵਿਚ ਅਧਿਆਪਕਾਂ ਲਈ ਗਣਿਤ ਤੇ ਵਿਗਿਆਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿਚ ਮਾਹਿਰ ਸੰਜੀਵ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦੇ ਸੰਜੀਵ ਸ਼ਰਮਾ ਨੇ ਕਿਹਾ ਕਿ ਇਹ ਸੈਮੀਨਾਰ ਸਕੂਲ ਦੇ ਸਟਾਫ ਨੂੰ ਵਿਦਿਆਰਥੀਆ ਨੂੰ ਪ੍ਰੀਖਿਆ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਅਤੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਨ ਸਬੰਧੀ ਜਾਣਕਾਰੀ ਦਿਤੀ। ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਕੁੱਝ ਮੁੱਖ ਬਿੰਦੂਆ ਨੂੰ ਬਹੁਤ ਅਸਾਨੀ ਢੰਗ ਨਾਲ ਵੱਖ-ਵੱਖ ਵਿਸ਼ਾ ਨੂੰ ਸੀੱਖਣ ਸਬੰਧੀ ਜਾਣੂ ਕਰਵਾਇਆ, ਤਾਂ ਜੋ ਅਧਿਆਪਕ ਵਿਦਿਆਰਥੀਆਂ ਨੂੰ ਗਣਿਤ ਤੇ ਵਿਗਿਆਨ ਵਿਸ਼ੇ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦੇ ਸਕਣ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਸਮੇਂ-ਸਮੇਂ ਤੇ ਖੇਡਾਂ ਦੇ ਨਾਲ-ਨਾਲ ਅਧਿਆਪਕਾਂ ਤੇ ਵਿਦਿਆਰਥੀਆ ਦੇ ਗਿਆਨ ਵਿਚ ਵਾਧਾ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਅਜਿਹੇ ਸੈਮੀਨਾਰ ਦੇ ਆਯੋਜਨ ਨਾਲ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੁੱਝ ਸਿੱਖਣ ਦਾ ਮੌਕਾ ਮਿਲਦਾ ਹੈ ਤੇ ਉਹਨਾਂ ਦੇ ਗਿਆਨ ਵਿਚ ਹੋਰ ਵਾਧਾ ਹੁੰਦੀ ਹੈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।