ਮਾੳੂਂਟ ਲਿਟਰਾ ਜ਼ੀ ਸਕੂਲ ਵਿੱਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 24 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਕਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਸਮੂਹ ਸਟਾਫ ਨੇ ਪ੍ਰਭੂ ਯੀਸੂ ਮਸੀਹ ਦੀ ਤਸਵੀਰ ਸਾਹਮਣੇ ਕੈਂਡਲ ਜਗਾ ਕੇ ਪ੍ਰਾਥਨਾ ਨਾਲ ਕੀਤੀ।  ਇਸ ਸਮਾਗਮ ਵਿੱਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆਂ ਨੂੰ ਕਰਿਸਮਿਸ ਦੀ ਮਹੱਤਤਾ ਸਬੰਧੀ ਦੱਸਿਆ। ਉਹਨਾਂ ਕਿਹਾ ਕਿ ਭਾਰਤ ਤਿਉਹਾਰਾਂ ਦਾ ਦੇਸ਼ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਇੱਕਜੁਟ ਹੋ ਕੇ ਤਿਉਹਾਰ ਮਨਾਉਦੇ ਹਨ। ਕਰਿਸਮਿਸ ਤਿਉਹਾਰ ਵੀ ਪ੍ਰਭੂ ਯੀਸੂ ਮਸੀਹ ਦੇ ਜਨਮ ਦਿਨ ਦੇ ਤੌਰ ਤੇ ਮਨਾਇਆ ਜਾਂਦਾ ਹੈ। ਪ੍ਰਭੂ ਯੀਸੂ ਨੇ ਧਰਤੀ ਕੇ ਜਨਮ ਲੈ ਕੇ ਸਾਰੇ ਧਰਮਾਂ ਨੂੰ ਇੱਕਜੁਟ ਹੋ ਕੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸਾਂਤਾ ਕਲਾਜ ਬਣੇ ਬੱਚਿਆਂ ਨੂੰ ਟਾਫੀਆ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।