ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਮੋਗਾ,31 ਦਸੰਬਰ (ਜਸ਼ਨ)-ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਖਿਆ ਕਿ ਉਹ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪੰਜਾਬੀਆਂ ਦੀ ਮਿਹਨਤਕਸ਼ ਕੌਮ ਨੂੰ ਸੱਜਦਾ ਕਰਦੇ ਹਨ ਜਿਹਨਾਂ ਨੇ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ਦੀ ਧਰਤੀ ’ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੋਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਮਤਮਾ ਕਰੇ ਨਵਾਂ ਵਰਾਂ 2018 ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਾਬਲੀਅਤ ਨੂੰ ਪਰਖਦਿਆਂ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਆਉਣ ਤਾਂ ਕਿ ਪੰਜਾਬ ਦਾ ਨਾਮ ਦੇਸ਼ ਦੁਨੀਆਂ ਵਿਚ ਗੂੰਜੇ। ਸ਼੍ਰੀ ਬਾਂਸਲ ਨੇ 2017 ਵਿਚ ਕੈਪਟਨ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿਤਾਂ ਲਈ ਲਏ ਜਾ ਰਹੇ ਫੈਸਲਿਆਂ ਦੇ ਲੋਕ ਮੁਰੀਦ ਹਨ ਤੇ ਨਵੇਂ ਵਰੇ ਵਿਚ ਵੀ ਸੂਬਾ ਸਰਕਾਰ ਲੋਕ ਹਿਤੂ ਨੀਤੀਆਂ ਘੜਦਿਆਂ ਆਪਣੀ ਹਰਮਨਪਿਆਰਤਾ ਕਾਇਮ ਰੱਖੇਗੀ।


