ਦਵਿੰਦਰ ਸਿੰਘ ਰਣੀਆ ਨੇ ਦੇਸ਼ਾਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

ਮੋਗਾ,31 ਦਸੰਬਰ (ਜਸ਼ਨ)- ਸਮਾਜਿਕ ਅਤੇ ਸਿਆਸੀ ਖੇਤਰ ਵਿਚ ਵਿਲੱਖਣ ਪਹਿਚਾਣ ਬਣਾਉਣ ਵਾਲੇ ਲੋਕ ਆਗੂ ਦਵਿੰਦਰ ਸਿੰਘ ਰਣੀਆ ਨੇ ਦੇਸ਼ਾਂ ਵਿਦੇਸ਼ਾਂ ਵਿਚ ਰਹਿੰਦੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਹਨਾਂ ਦੀ ਦਿਲੀ ਤਮੰਨਾ ਹੈ ਕਿ ਸੂਬੇ ਵਿਚ ਹਮੇਸ਼ਾ ਖੁਸ਼ਹਾਲੀ ਅਤੇ ਸਦਭਾਵਨਾ ਦਾ ਮਾਹੌਲ ਬਣਿਆ ਰਹੇ। ਰਣੀਆ ਨੇ ‘ਸਾਡਾ ਮੋਗਾ ਡੌਟ ਕੋਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂਆਂ ਅਤੇ ਪੀਰਾਂ ਫਕੀਰਾਂ ਦੀ ਇਸ ਧਰਤੀ ਨੂੰ ਵਾਹਿਗੁਰੂ ਹਮੇਸ਼ਾਂ ਚੜਦੀ ਕਲਾ ਵਿਚ ਰੱਖੇ। ਰਣੀਆ ਨੇ ਆਖਿਆ ਕਿ ਸੂਬੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੱਤਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਵੱਖ ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤੇ ਉਹ ਆਸ ਕਰਦੇ ਹਨ ਕਿ ਨਵੇਂ ਵਰੇ ਵਿਚ ਵੀ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਂਦਾ ’ਤੇ ਖਰਾ ਉਤਰਦਿਆਂ ਲੋਕ ਹਿਤੂ ਫੈਸਲੇ ਲਏਗੀ।


