ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਨਵੇਂ ਵਰੇ ਦੀ ਵਧਾਈ

ਚੰਡੀਗੜ, 31 ਦਸੰਬਰ,(ਜਸ਼ਨ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆਂ ਭਰ ਦੇ ਲੋਕਾਂ ਲਈ ਨਵਾਂ ਵਰੇ-2018 ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਇਸ ਸਾਲ ’ਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ।ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਨਵੇਂ ਵਰੇ ਦੀ ਵਧਾਈ ਦਿੰਦਿਆਂ ਉਨਾਂ ਨੂੰ ਵਿਕਾਸ ਤੇ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਤੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਭਰੋਸਾ ਨਾਲ ਆਖਿਆ ਕਿ ਨਵਾਂ ਸਾਲ ਪੰਜਾਬੀਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸਰਬਪੱਖੀ ਵਿਕਾਸ ਰਾਹੀਂ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਦਿ੍ਰੜ ਸਕੰਲਪ ਲੈਣ ਦਾ ਸੱਦਾ ਦਿੱਤਾ ਤਾਂ ਕਿ ਤਰੱਕੀ ਦਾ ਲਾਭ ਹੇਠਲੇ ਪੱਧਰ ’ਤੇ ਖਾਸ ਕਰਕੇ ਗੁਰਬਤ ਹੰਢਾ ਰਹੇ ਲੋਕਾਂ ਤੱਕ ਪਹੁੰਚਾ ਕੇ ਉਨਾਂ ਦਾ ਜੀਵਨ ਸੁਧਾਰਿਆ ਜਾ ਸਕੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


