ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਮੋਗਾ, 31 ਦਸੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਖਿਆ ਕਿ ਪੰਜਾਬੀ ਕੌਮ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲਈ ਹੀ ਮਿਹਨਤ ਨਹੀਂ ਕੀਤੀ ਸਗੋਂ ਦੁਨੀਆਂ ਦੇ ਕੋਨੇ ਕੋਨੇ ਵਿਚ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਝੰਡੇ ਬੁਲੰਦ ਕੀਤੇ ਹਨ ਪਰ ਪਿਛਲੇ ਇਕ ਦਹਾਕੇ ਤੋਂ ਅਕਾਲੀ ਭਾਜਪਾ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋਏ ਵਪਾਰੀ ਅਤੇ ਕਿਸਾਨ ਡਾਹਢੀ ਪਰੇਸ਼ਾਨੀ ਝੱਲਣ ਲਈ ਮਜਬੂਰ ਰਹੇ ਪਰ ਹੁਣ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਪ੍ਰਗਟ ਕਰਦਿਆਂ ਕਾਂਗਰਸ ਦੇ ਹੱਕ ਵਿਚ ਫਤਵਾ ਦਿੰਦਿਆਂ ਇਹ ਸਾਬਤ ਕੀਤਾ ਹੈ ਕਿ ਕੈਪਟਨ ਸਰਕਾਰ ਹੀ ਕਿਸਾਨਾਂ ,ਨੌਜਵਾਨਾਂ ਅਤੇ ਆਮ ਲੋਕਾਂ ਦੀ ਹਮਦਰਦ ਸਰਕਾਰ ਹੈ ਅਤੇ ਮੁੱਖ ਮੰਤਰੀ ਬਣਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਠੋਸ ਫੈਸਲੇ ਕੀਤੇ ਜਿਹਨਾਂ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੋਂ ਲੈ ਕੇ ਨਸ਼ਿਆਂ ਦੇ ਕਾਰੋਬਾਰੀਆਂ ਦੀ ਲਗਾਮ ਕੱਸਦਿਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪਹਿਲਕਦਮੀਂ ਕੀਤੀ ਹੈ। ਮੰਗੇਵਾਲਾ ਨੇ ‘ਸਾਡਾ ਮੋਗਾ ਡੋਟ ਕੌਮ’ ਨਾਲ ਗੱਲਬਾਤ ਕਰਦਿਆਂ ਆਖਿਆ ਉਹ ਸਮੂਹ ਇਲਾਕੇ ਦੇ ਵਸਨੀਕਾਂ ਨੂੰ ਨਵੇਂ ਵਰੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਨ ਤੇ ਉਹ ਆਸ ਕਰਦੇ ਹਨ ਕਿ ਕੈਪਟਨ ਦੀ ਅਗਵਾਈ ਵਿਚ ਸੂਬਾ ਮੁੜ ਤੋਂ ਰੰਗਲੇ ਪੰਜਾਬ ਵਾਲਾ ਰੁਤਬਾ ਹਾਸਲ ਕਰ ਸਕੇਗਾ।


