ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਮੋਗਾ, 31 ਦਸੰਬਰ (ਜਸ਼ਨ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਸਮੂਹ ਮੋਗਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਆਮ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਨੇ ਵਿਧਾਨ ਸਭਾ ਚੋਣਾ 2017 ਵਿਚ ਆਪਣੇ ਭਰਵੇਂ ਸਮਰਥਨ ਨਾਲ ਸੂਬੇ ਦੀ ਵਾਗਡੋਰ ਕਾਂਗਰਸ ਪਾਰਟੀ ਨੂੰ ਸੋਂਪਦਿਆਂ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਪ੍ਰਗਟ ਕੀਤਾ। ਕਰਨਲ ਬਾਬੂ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕ ਸੂਬੇ ਦਾ ਵਿਕਾਸ ,ਨੌਜਵਾਨਾਂ ਨੂੰ ਨੌਕਰੀਆਂ ਅਤੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਚਾਹਵਾਨ ਹਨ ਅਤੇ ਕੈਪਟਨ ਸਰਕਾਰ ਇਹਨਾਂ ਸਾਰੀਆਂ ਉਮੀਦਾਂ ’ਤੇ ਪੂਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ।  ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਨਵਾਂ ਵਰਾ ਸੂਬੇ ਦੀ ਖੁਸ਼ਹਾਲੀ , ਤਰੱਕੀ ਅਤੇ ਸਦਭਾਵਨਾ ਦਾ ਵਰਾ ਹੋ ਨਿਬੜੇ ਅਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਬਣੀ ਰਹੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਸਰਕਾਰ ਨੂੰ ਭਰਵਾਂ ਸਹਿਯੋਗ ਦੇਣ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਗੈਰ  ਪੰਜਾਬੀ ਸੂਬੇ ਨੂੰ ਮੁੜ ਤੋਂ ਤਰੱਕੀ ਦੇ ਰਾਹ ’ਤੇ ਲੈ ਜਾਣਾ ਅਸੰਭਵ ਹੈ।