ਮਾਊਂਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ

ਮੋਗਾ, 5 ਜਨਵਰੀ (ਜਸ਼ਨ )- ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ ਗਿਆ। ਸਮਾਗਮ ਦੌਰਾਨ ਬੱਚੇ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਨਿਰਮਲ ਧਾਰੀ ਤੇ ਅਧਿਆਪਕਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪ੍ਰਿੰਸੀਪਲ ਨਿਰਮਲ ਧਾਰੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਤੇ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਕਿਹਾ। ਪ੍ਰਿੰਸੀਪਲ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਮਗਨ ਪੁਰਬ ਦੀ ਵਧਾਈ ਦਿੱਤੀ।


