ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫ਼ੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਹੋਈ ਮੀਟਿੰਗ

ਮੋਗਾ 15 ਜਨਵਰੀ(ਜਸ਼ਨ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਤਹਿਸੀਲਦਾਰ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01 ਜਨਵਰੀ 2018 ਦੇ ਅਧਾਰ ‘ਤੇ ਫੋਵੋਟਰ ਸੂਚੀ ਦੀ 13 ਜਨਵਰੀ 2018 ਨੂੰ ਹੋਈ ਅੰਤਿਮ ਪ੍ਰਕਾਸ਼ਨਾ ਸਬੰਧੀ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ  ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ‘ਚ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ,ਕੁਲਦੀਪ ਸਿੰਘ ਜੋਗੇਵਾਲਾ ਸ੍ਰੋਮਣੀ ਅਕਾਲੀ ਦਲ, ਕਾਮਰੇਡ ਪ੍ਰਵੀਨ ਧਵਨ ਸਕੱਤਰ ਸੀ.ਪੀ.ਆਈ.(ਐਮ), ਜਗਜੀਤ ਸਿੰਘ ਆਮ ਆਦਮੀ ਪਾਰਟੀ ਅਤੇ ਦਫ਼ਤਰ ਚੋਣ ਤਹਿਸੀਲਦਾਰ ਦੇ ਕ੍ਰਮਚਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਮਨਜੀਤ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੋਈ ਵੀ ਵਿਅਕਤੀ ਫ਼ੋਟੋ ਵੋਟਰ ਸੂਚੀ-2018 ਵਿੱਚ ਆਪਣੀ ਵੋਟ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ, ਜ਼ਿਲਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ .  ‘ਤੇ ਚੈਕ ਕਰ ਸਕਦਾ ਹੈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀ ਫ਼ੋਟੋ ਵੋਟਰ ਸੂਚੀ 2018 ਦੀ ਹਾਰਡ ਕਾਪੀ ਤੇ ਸੀ.ਡੀ. ਵੀ ਉਪਲੱਭਦ ਕਰਵਾਈ ਗਈ।