250 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ,ਕੋਠੀ ਮਾਲਕ ਖਿਲਾਫ਼ ਮਾਮਲਾ ਦਰਜ

ਮੋਗਾ ,19 ਜਨਵਰੀ (ਲਛਮਣਜੀਤ ਸਿੰਘ ਪੁਰਬਾ)- ਮੋਗਾ ਦੇ ਥਾਣਾ ਮਹਿਣਾ ਦੀ ਪੁਲੀਸ ਨੇ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਕੀਤੀ ਛਾਪਾਮਾਰੀ ਦੌਰਾਨ 250 ਪੇਟੀਆਂ ਨਜਾਇਜ਼ ਸ਼ਰਾਬ ਕਬਜ਼ੇ ਵਿਚ ਲੈਂਦਿਆਂ ਵੱਡੀ ਸਫਲਤਾ ਹਾਸਲ ਕੀਤੀ। ਫਸਟ ਚੁਆਇਸ ,ਸੰਤਰਾ ਅਤੇ ਖਾਸਾ ਆਦਿ ਬਰਾਂਡਾਂ ਵਾਲੀ ਇਹ ਸ਼ਰਾਬ ਮੋਗਾ ਲੁਧਿਆਣਾ ਰੋਡ ’ਤੇ ਸਥਿਤ ਇਕ ਕੋਠੀ ਵਿਚੋਂ ਬਰਾਮਦ ਕੀਤੀ ਗਈ ਇਸ ਕਰਕੇ ਪੁਲੀਸ ਨੇ ਕੋਠੀ ਮਾਲਕ ਖਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਆਰੰਭ ਦਿੱਤੀ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਤੇ ਇਸ ਨੂੰ ਕਿੱਥੇ ਵੇਚਿਆ ਜਾਣਾ ਸੀ। ਜ਼ਿਕਰਯੋਗ ਹੈ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੇ ਸੱਤਾ ਵਿਚ ਆਉਣ ਉਪਰੰਤ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਦੌਰਾਨ ਜਿੱਥੇ ਰਾਜਭਰ ਵਿਚ ਨਸ਼ਿਆਂ ਦੇ ਵਪਾਰੀਆਂ ’ਤੇ ਨਕੇਲ ਕੱਸੀ ਗਈ ਹੈ ਉੱਥੇ ਮੋਗਾ ਜ਼ਿਲੇ ਵਿਚ ਲਗਾਤਾਰ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਣ ਨਾਲ ਇਹ ਗੱਲ ਉੱਭਰ ਕੇ ਸਾਹਮਣੇ ਆ ਰਹੀ ਹੈ ਕਿ ਅਕਾਲੀ ਭਾਜਪਾ ਰਾਜ ਦੇ 10 ਸਾਲਾਂ ਦੌਰਾਨ ਨਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰ ਅਜੇ ਵੀ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਹੇ ਹਨ ,ਬੇਸ਼ੱਕ ਕਿ ਪੁਲੀਸ ਉਹਨਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਵਿਚ ਸਫ਼ਲ ਹੋ ਰਹੀ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


