ਵੀਰ ਸਿੰਘ ਸਕੂਲ ਵਿੱਚ 69ਵਾਂ ਗਣਤੰਤਰ ਦਿਵਸ ਮਨਾਇਆ

ਨੱਥੂਵਾਲਾ ਗਰਬੀ, 26 ਜਨਵਰੀ (ਜਸਵੰਤ ਸਮਾਲਸਰ )- ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਨੱਥੂਵਾਲਾ ਗਰਬੀ ਵਿਖੇ ਪਿ੍ਰੰਸੀਪਲ ਤੇਜਿੰਦਰ ਕੌਰ ਗਿੱਲ ਦੀ ਅਗਵਾਈ ਹੇਠ 69ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਹੱਥਾਂ ਵਿੱਚ ਤਿਰੰਗੇ ਫੜ ਕੇ ਦੇਸ਼-ਪਿਆਰ ਦੇ ਗੀਤ ਗਾਏ। ਬੱਚਿਆਂ ਨੇ ਭਾਸ਼ਣ, ਕਵਿਤਾ ਅਤੇ ਸਕਿੱਟ ਆਦਿ ਪੇਸ਼ ਕਰਕੇ ਗਣਤੰਤਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ ਅਤੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ।


