ਜੱਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਧਰਮਕੋਟ ਵਿਖੇ ਹੋਈ ਸਰਕਲ ਪੱਧਰ ਦੀ ਮੀਟਿੰਗ

ਮੋਗਾ 29 ਜਨਵਰੀ: (ਜਸ਼ਨ)ਸ਼ੋ੍ਰਮਣੀ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਜੱਥੇਬੰਦਕ ਢਾਂਚੇ ਦਾ ਪੁਨਰ ਗਠਨ ਕਰਨ ਵਾਸਤੇ ਅੱਜ ਧਰਮਕੋਟ ਵਿਖੇ ਸੋ੍ਰਮਣੀ ਅਕਾਲੀ ਦਲ ਦੀ ਸਰਕਲ ਪੱਧਰ ਦੀ ਮੀਟਿੰਗ ਕੀਤੀ ਗਈ। ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਨਗਰ ਕੌਂਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਧਰਮਕੋਟ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਪਾਲ ਸਿੰਘ ਚੁੱਘਾ, ਗੁਰਜੰਟ ਸਿੰਘ ਪੀ.ਏ.,ਜਿਲਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਲੋਹਗੜ, ਪਰਮਜੀਤ ਸਿੰਘ ਚੱਕ ਤਾਰੇਵਾਲਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਕੁੱਕੀ ਸਾਬਕਾ ਸਰਪੰਚ, ਸਾਬਕਾ ਸਰਪੰਚ ਅਜਮੇਰ ਸਿੰਘ ਭਿੰਡਰ ਖੁਰਦ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਮੱਲੀ, ਪਰਮਜੀਤ ਸਿੰਘ ਲੋਹਗੜ, ਕਸ਼ਮੀਰ ਸਿੰਘ ਬਾਜੇਕੇ, ਸੂਬਾ ਸਿੰਘ ਕੜਿਆਲ, ਜਤਿੰਦਰ ਸਿੰਘ ਸਰਪੰਚ ਕੋਟ ਸਦਰ ਖਾਂ, ਮਨਜਿੰਦਰ ਸਿੰਘ ਇੰਦਗੜ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ ਮੂਸੇਵਾਲਾ, ਗੁਰਖਬਖ਼ਸ਼ ਸਿੰਘ ਕੁੱਕੂ, ਲਖਜਿੰਦਰ ਸਿੰਘ ਸਾਬਕਾ ਐਮ ਸੀ., ਸੁਸ਼ੀਲ ਕੁਮਾਰ ਸਾਬਕਾ ਐਮ.ਸੀ., ਲਖਵਿੰਦਰ ਸਿੰਘ ਸਾਬਕਾ ਐਮ.ਸੀ., ਗੁਰਜੰਟ ਸਿੰਘ ਸਿੱਧੂ, ਕੁਲਦੀਪ ਸਿੰਘ, ਮੱਘਰ ਸਿੰਘ,  ਆਦਿ ਹਾਜਰ ਸਨ। ਇਸ ਮੌਕੇ ਜੱਥੇਦਾਰ ਤੋਤਾ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਭਵਿੱਖ ਵਿਚ ਸਰਪੰਚੀ, ਪੰਚਾਇਤ, ਬਲਾਕ ਸੰਮਤੀ ਤੇ ਜਿਲਾ ਪ੍ਰੀਸ਼ਦ ਆਦਿ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹੁਣੇ ਤੋਂ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਹੇਠਲੇ ਢਾਂਚੇ ਨੂੰ ਪੁਨਰਗਠਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਰ ਪਿੰਡ ਵਿਚੋਂ ਪੰਜ ਡੈਲੀਗੇਟ ਲਏ ਜਾਣਗੇ ਜੋ ਸਰਕਲ ਪ੍ਰਧਾਨ ਦੀ ਚੋਣ ਕਰਨਗੇ। ਇਸ ਮੌਕੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਪਾਲ ਸਿੰਘ ਚੁੱਘਾ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਵੱਖ ਵੱਖ ਅਹੁਦੇਦਾਰਾਂ ਨੂੰ ਮਨੋਨੀਤ ਕਰਨ ਦੀ ਰਵਾਇਤ ਚਲੀ ਆ ਰਹੀ ਹੈ, ਪਰ ਹੁਣ ਡੈਲੀਗੇਟਾਂ ਰਾਹੀਂ ਸਰਕਲ ਪ੍ਰਧਾਨਾਂ ਦੀ ਚੋਣ ਨਾਲ ਸ਼ੋ੍ਰਮਣੀ ਅਕਾਲੀ ਦਲ ਵਿਚ ਮਿਹਨਤੀ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ ਜੋ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਦਾ ਆਧਾਰ ਬਣੇਗਾ।  
 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ