ਚਮੜੀ ਰੋਗਾਂ ਦੇ ਮਾਹਿਰ ਡਾ: ਜਗਰੂਪ ਸਿੰਘ ਦੀ ਅਗਵਾਈ ’ਚ ਮਨਾਇਆ ਅੰਤਰਰਾਸ਼ਟਰੀ ਲੈਪਰੌਸੀ ਡੇ

ਮੋਗਾ,30 ਜਨਵਰੀ (ਜਸ਼ਨ)- ਅੱਜ ਮੋਗਾ ਵਿਖੇ ਕੁਸ਼ਟ ਰੋਗ ਵਿਰੋਧੀ ਅੰਤਰਾਸ਼ਟਰੀ ਦਿਹਾੜੇ  ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਮੋਗਾ ਵਿਖੇ ਮਨਾਇਆ ਗਿਆ। ਭਾਰਤ ਸਰਕਾਰ ਦੀਆਂ ਹਦਾਇਤਾਂ ’ਤੇ ‘ਸਪਰਸ਼ ਲੈਪਰੋਸੀ’ ਜਾਗਰੂਕਤਾ ਪੰਦਰਵਾੜੇ ਦੀ ਸ਼ੁਰੂਆਤ ਮੌਕੇ 

ਜ਼ਿਲਾ ਕੁਸ਼ਟ ਰੋਗ ਨਿਵਾਰਨ ਸੁਸਾਇਟੀ ਦੇ ਇੰਚਾਰਜ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ: ਜਗਰੂਪ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਮਤਾ ਗਾਂਧੀ ਜੀ ਨੂੰ ਸਮਰਪਿਤ ਇਹ ਪ੍ਰੋਗਰਾਮ ਪੂਰੇ ਭਾਰਤ ਵਿੱਚ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਗਾਂਧੀ ਜੀ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਕੁਸ਼ਟ ਰੋਗੀਆਂ ਦੇ ਨਾਲ ਸਦਭਾਵਨਾ ,ਪਿਆਰ ਅਤੇ ਸੇਵਾ ਭਾਵਨਾ ਰੱਖਦੇ ਹੋਏ ਸਾਨੂੰ ਲੋਕਾਂ ਵਿਚ ਇਹ ਜਾਗਰੂਕਤਾ ਲਿਆਉਣ ਦੀ ਲੋੜ ਹੈ ਕਿ ਲੈਪਰੋਸੀ ਦੁਨੀਆਂ ਭਰ ਵਿਚ ਸਭ ਤੋਂ ਪੁਰਾਣੀ ਜਾਣੀ ਜਾਂਦੀ ਛੂਤ ਦੀ ਬਿਮਾਰੀ ਹੈ ਜਿਹੜੀ ਕਿ ਇੱਕ ਖਾਸ ਜੀਵਾਣੂ ਰਾਹੀਂ ਛਿੱਕਣ ਅਤੇ ਖੰਗਣ ਨਾਲ ਫੈਲਦੀ ਹੈ। ਉਹਨਾਂ ਕਿਹਾ ਕਿ ਇਹ ਸਾਡੇ ਸਰੀਰ ਦੇ ਦੋ ਪ੍ਰਮੁਖ ਅੰਗ ਚਮੜੀ ਤੇ ਨਸਾਂ ਉੱਤੇ ਪ੍ਰਭਾਵ ਪਾਉਂਦੀ ਹੈ ਅਤੇ ਦੁਨੀਆਂ ਦੇ ਕੁਲ ਲੈਪਰੋਸੀ ਕੇਸਾਂ ਵਿੱਚੋਂ 60 ਪ੍ਰਤੀਸ਼ਤ ਕੇਸ ਭਾਰਤ ਵਿੱਚ ਪਾਏ ਜਾਂਦੇ ਹਨ ਪਰ ਪੰਜਾਬ ਵਿੱਚ ਇਹ ਬਿਮਾਰੀ ਕਾਫੀ ਘੱਟ ਪਾਈ ਜਾਂਦੀ ਹੈ। ਉਹਨਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਜਿਥੇ ਵੀ ਕੋਈ ਅਜਿਹਾ ਮਰੀਜ਼ ਉਹਨਾਂ ਦੇ ਧਿਆਨ ਵਿਚ ਆਵੇ ਉਸ ਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਭੇਜਣ ਦਾ ਯਤਨ ਕਰਨ ਤਾਂ ਕਿ ਉਸ ਦਾ ਇਲਾਜ ਹੋ ਸਕੇ। ਇਸ ਮੌਕੇ ਡਾ ਮਨੀਸ਼ ਅਰੋੜਾ ਜਿਲਾ ਐਪਡੀਮੋਲੋਜਿਸਟ ਨੇ ਵੀ ਆਪਣੇ ਵਿਚਾਰ ਰੱਖੇ । ਇਸ ਮੌਕੇ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ ਕਿ੍ਰਸ਼ਨਾ ਸ਼ਰਮਾ ਨੇ ਕੁਸ਼ਟ ਰੋਗੀਆਂ ਨਾਲ ਸਦਭਾਵਨਾ ਅਤੇ ਪ੍ਰੇਮ ਪਿਆਰ ਨਾਲ ਰਿਸ਼ਤਾ ਬਣਾਈ ਰੱਖਣ ਸਬੰਧੀ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸਹੁੰ ਚੁਕਾਈ। ਇਸ ਮੌਕੇ ਨਾਨ ਮੈਡੀਕਲ ਸੁਪਰਵਾਇਜ਼ਰ ਗੁਰਪ੍ਰੀਤ ਕੌਰ ਨੇ ਵੀ ਕੁਸ਼ਟ ਰੋਗ ਸਬੰਧੀ ਆਪਣੇ ਵਿਚਾਰ ਸਾਝੇ ਕੀਤੇ। ਇਸ ਪ੍ਰਰੋਗਰਾਮ ਦੌਰਾਨ ਪਿ੍ਰੰਸੀਪਲ ਜਸਵਿੰਦਰ ਸਿੰਘ ਅਤੇ ਜ਼ਿਲਾ ਬੀ ਸੀ ਸੀ ਮੀਡੀਆ ਕੋਆਰਡੀਨੇਟਰ ਅੰਮਿ੍ਰਤ ਸ਼ਰਮਾ ਵੀ ਹਾਜ਼ਰ ਸਨ।