ਲੁਧਿਆਣਾ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਪਹੁੰਚੇ ਦਵਿੰਦਰ ਪਾਲ ਰਿੰਪੀ ਦੇ ਗ੍ਰਹਿ ਵਿਖੇ

ਮੋਗਾ,30 ਜਨਵਰੀ (ਜਸ਼ਨ)-ਸਾਬਕਾ ਆਈ.ਏ.ਐੱਸ. ਅਤੇ ਗਿੱਲ ਪਿੰਡ ਨਾਲ ਸਬੰਧਤ ਲੁਧਿਆਣਾ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਆਪਣੇ ਪਰਿਵਾਰ ਸਮੇਤ ਕੈਂਬਰਿਜ  ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਰਿੰਪੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਕੈਂਬਰਿਜ ਸਕੂਲ ਦੇ ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ,ਚੇਅਰਮੈਨ ਦਵਿੰਦਰ ਪਾਲ ਰਿੰਪੀ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ , ਯੂਰੀ ਅਤੇ ਸਾਰੇ ਪਰਿਵਾਰ ਨੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਬੁੱਕੇ ਭੇਂਟ ਕਰਦਿਆਂ ਜੀ ਆਇਆ ਆਖਿਆ । ਭਾਵੇਂ ਵਿਧਾਇਕ ਕੁਲਦੀਪ ਸਿੰਘ ਵੈਦ ਨਿੱਜੀ ਦੌਰੇ ਤੇ ਆਏ ਸਨ, ਪਰ ਦਵਿੰਦਰਪਾਲ ਸਿੰਘ ਨੇ ਬਤੌਰ ਪੁਟੀਆ ਕਨਵੀਨਰ ਉਨਾਂ ਨੂੰ ਅਨੲਏਡਿਡ ਟੈਕਨੀਕਲ ਕਾਲਜਾਂ ਦੀ ਨਿੱਘਰ ਰਹੀ ਹਾਲਤ ਬਾਰੇ ਜਾਣਕਾਰੀ ਦਿੱਤੀ। ਦਵਿੰਦਰ ਪਾਲ ਰਿੰਪੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਐਸ. ਈ. ਸਕਾਲਰਸ਼ਿਪ ਦੀ ਰਾਸ਼ੀ ਨਾ ਮਿਲਣ ਅਤੇ ਮਾਲਵਾ ਖੇਤਰ ਦੇ ਬਾਰਵੀਂ ਦੇ ਵਿਦਿਆਰਥੀਆਂ ਦਾ ਰੁਝਾਨ ਵਿਦੇਸ਼ਾਂ ਵਿੱਚ ਪੜਾਈ ਕਰਨ ਕਰਕੇ ਅੱਜ ਪੰਜਾਬ ਦੇ ਟੈਕਨੀਕਲ ਕਾਲਜ ਆਪਣੇ ਸਟਾਫ ਨੂੰ ਤਨਖਾਹਾਂ ਦੇਣ ਤੋਂ ਵੀ ਅਸਮਰੱਥ ਹਨ,ਜਿਸ ਕਰਕੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਦਿਖਾਈ ਦੇ ਰਿਹਾ ਹੈ। ਵੈਦ ਨੇ ਭਰੋਸਾ ਦਿੱਤਾ ਕਿ ਉਹ ਇਸ ਸਾਰੇ ਮਸਲੇ ਨੂੰ ਪਹਿਲ ਦੇ ਅਧਾਰ ਤੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਬੰਧਤ ਮੰਤਰੀ ਦੇ ਧਿਆਨ ਵਿਚ ਲਿਆਉਣਗੇ ਅਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਢਵਾ ਕੇ ਦੇਣਗੇ। ਦਵਿੰਦਰ ਪਾਲ ਰਿੰਪੀ ਅਤੇ ਉਨਾਂ ਦੇ ਪਰਿਵਾਰ ਵੱਲੋਂ ਵਿਧਾਇਕ ਕੁਲਦੀਪ ਵੈਦ ਨੂੰ ਉਹਨਾਂ ਦੇ ਗ੍ਰਹਿ ਵਿਖੇ ਆਉਣ ’ਤੇ ਧੰਨਵਾਦ ਕੀਤਾ ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ