ਮਾਉਟ ਲਿਟਰਾ ਜੀ ਸਕੂਲ ਤੇ ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਐਪਲ ਡੇ

ਮੋਗਾ, 31 ਜਨਵਰੀ  (ਜਸ਼ਨ) -ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜੀ ਸਕੂਲ ਤੇ ਲਿਟਲ ਮਿਲੇਨੀਅਮ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਐਪਲ ਡੇ ਦਾ ਜਸ਼ਨ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕਰਦੇ ਹੋਏ ਬੱਚਿਆ ਨੂੰ ਫਲਾਂ ਦੀ ਜੀਵਨ ਵਿਚ ਕੀ ਮਹੱਤਤਾ ਹੈ, ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਬੱਚਿਆ ਨੂੰ ਫਲਾਂ ਦੇ ਰੰਗ, ਅਕਾਰ ਤੇ ਬਨਾਵਟ ਬਾਰੇ ਸਿੱਖਿਆ ਦਿੱਤੀ ਗਈ। ਬੱਚਿਆ ਨੂੰ ਸੰਬੋਧਨ ਕਰਦਿਆ ਅਨੁਜ ਗੁਪਤਾ ਨੇ ਕਿਹਾ ਕਿ ਸਾਨੂੰ ਫਾਸਟ ਫੂਡ ਤੋਂ ਪਰਹੇਜ ਕਰਕੇ ਵੱਧ ਤੋਂ ਵੱਧ ਫਲਾਂ ਦਾ ਸੇਵਨ ਕਰਨਾ ਚਾਹੀਦਾ, ਜਿਸ ਨਾਲ ਸਾਡਾ ਸ਼ਰੀਰ ਤੰਦਰੂਸਤ ਰਹਿ ਸਕੇ। ਇਸ ਮੌਕੇ ਮਾਉਟ ਲਿਟਰਾ ਜੀ ਸਕੂਲ ਦੀ ਅਧਿਆਪਕ ਸੋਨਮਪ੍ਰੀਤ ਤੇ ਲਿਟਲ ਮਿਲੇਨੀਅਮ ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ  ਕਿਹਾ ਕਿ ਸਕੂਲ ਦਾ ਮੁੱਖ ਮੰਤਵ ਸਮੇਂ-ਸਮੇਂ ਤੇ ਬਚਿਆ ਨੂੰ ਪੜਾਈ ਦੇ ਨਾਲ-ਨਾਲ ਹੋਰਨਾਂ ਮੁਕਾਬਲਿਆ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਉਹਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜ਼ਾਗਰ ਕੀਤਾ ਜਾ ਸਕੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ