ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਨੇ ਕੱਢੀ ਕੈਂਸਰ ਜਾਗਰੂਕਤਾ ਰੈਲੀ

ਮੋਗਾ, 5 ਫਰਵਰੀ (ਜਸ਼ਨ) -ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆ ਵੱਲੋਂ ਆਮ ਲੋਕਾਂ ਦੇ ਵਿੱਚ ਕੈਂਸਰ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੈਂਸਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਦਾ ਰੈਲੀ ਕੱਢਣ ਦਾ ਮੰਤਵ ਲੋਕਾਂ ਨੂੰ ਕੈਂਸਰ ਦੇ ਵੱਖ-ਵੱਖ ਚਰਨਾਂ ਬਾਰੇ ਜਾਗਰੂਕ ਕਰਨਾ ਹੈ ਅਤੇ ਜੇਕਰ ਸਮੇਂ-ਸਮੇਂ ਤੇ ਇਸਦਾ ਇਲਾਜ ਕੀਤਾ ਜਾਵੇ ਤਾਂ ਅਸੀਂ ਕੈਂਸਰ ਦੀ ਨਾਮੁਰਾਦ ਬੀਮਾਰੀ ਨਾਲ ਲੜ ਸਕਦੇ ਹਨ। ਉਹਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆ ਨੇ ਸੜਕਾਂ ਤੇ ਨਾਅਰੇ ਲਗਾਉਦੇ ਕੈਂਸਰ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਅਜਿਹੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਭਾਰੀ ਗਿਣਤੀ ਵਿਚ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


