ਜ਼ਿਲ੍ਹੇ ਭਰ ਤੇ 40 ਕਲੱਸਟਰਾਂ ਵਿੱਚ ਪੜੋ ਪੰਜਾਬ ਪੜਾਓ ਪੰਜਾਬ ਤਹਿਤ ਸਹਿ-ਵਿਦਿੱਅਕ ਮੁਕਾਬਲੇ ਕਰਵਾਏ ਗਏ

ਮੋਗਾ, 9 ਫਰਵਰੀ (ਜਸ਼ਨ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਈ ਪੜੋ ਪੰਜਾਬ ਪੜਾਓ ਪੰਜਾਬ ਤਹਿਤ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਦੇ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਰਿਹਾ  ਹੈ। ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਜੀ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਡਾ: ਦਵਿੰਦਰ ਸਿੰਘ ਬੋਹਾ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਮੋਗਾ ਵਿੱਚ ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋਂ ਅਗਵਾਈ ਦੇ ਕੇ ਅਧਿਆਪਕਾਂ ਅਤੇ ਪੜੋ ਪੰਜਾਬ ਪੜਾਓ ਪੰਜਾਬ ਟੀਮ ਦੇ ਸਹਿਯੋਗ ਨਾਲ ਜ਼ਿਲਾ ਭਰ ਦੇ 40 ਕਲੱਸਟਰਾਂ ਅੰਦਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੁਲੇਖ, ਪੜਣ ਅਤੇ ਪਹਾੜਿਆਂ ਦੇ ਮੁਕਾਬਲੇ ਕਰਵਾਏ ਗਏ।

ਇਸ ਸਮੇਂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਰਿੰਦਰ ਕੁਮਾਰ, ਕੁਲਦੀਪ ਕੌਰ, ਜਸਵੀਰ ਕੌਰ, ਹਰਪਾਲ ਸਿੰਘ ਵੱਲੋਂ ਵੱਖ ਵੱਖ ਕਲੱਸਟਰ ਵਿਜ਼ਿਟ ਕੀਤੇ ਗਏਅਤੇ ਉਹਨਾਂ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕੀਤੀ ਅਤੇ ਜੇਤੂ ਹੋਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਹਨਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਮੂਹ ਸੀ.ਐੱਚ.ਟੀਜ਼. ਅਤੇ ਸੀ.ਐੱਮ.ਟੀਜ਼. ਵੱਲੋਂ ਤਨਦੇਹੀ ਨਾਲ ਮਿਹਨਤ ਕੀਤੀ ਗਈ। ਬੀ.ਐੱਮ.ਟੀ ਸਵਰਨਜੀਤ ਸਿੰਘ, ਬੂਟਾ ਸਿੰਘ, ਸਤੀਸ਼ ਕੁਮਾਰ, ਬਿਬੇਕਾਨੰਦ, ਰੇਸ਼ਮ ਸਿੰਘ ਵੱਲੋਂ ਵੀ ਇਸ ਸਮੇਂ ਵੱਖ ਵੱਖ ਕਲੱਸਟਰ ਵਿਜ਼ਿਟ ਕਰਕੇ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਲਾਕ ਪੱੱਧਰ ਦੇ ਮੁਕਾਬਲੇ 17 ਫਰਵਰੀ 2018 ਨੂੰ ਕਰਵਾਏ ਜਾਣਗੇ।