ਬਾਘਾਪੁਰਾਣਾ ਦੀ ਪੋਲ ਖੋਲ ਰੈਲੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ,ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ --ਚੇਅਰਮੈਨ ਖਣਮੁੱਖ ਭਾਰਤੀ ਪੱਤੋ

ਮੋਗਾ, 11 ਫਰਵਰੀ (ਜਸ਼ਨ)- ਬਾਘਾਪੁਰਾਣਾ ਦੀ ਪੋਲ ਖੋਲ ਰੈਲੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ,ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਕਿਉਂਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਦਿਆਂ ਸੱਤਾ ਸੰਭਾਲਿਆਂ ਇਕ ਸਾਲ ਬੀਤ ਜਾਣ ਦੇ ਬਾਵਜੂਦ ਚੋਣ ਮਨੋਰਥ ਪੱਤਰ ਮੁਤਾਬਕ ਕੋਈ ਵੀ ਵਾਅਦਾ ਪੂਰਨ ਰੂਪ ਵਿਚ ਵਫ਼ਾ ਨਹੀਂ ਕੀਤਾ ਗਿਆ ਅਤੇ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਦਿਖਾਏ ਸਬਜ਼ਬਾਗਾਂ ਦੀ ਪੋਲ ਖੁੱਲ ਚੁੱਕੀ ਹੈ ਇਸ ਕਰਕੇ ਲੋਕ ਕਾਂਗਰਸ ਰਾਜ ਤੋਂ ਅੱਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਹੀ ਪੰਜਾਬ ਦੀ ਹਿਤੈਸ਼ੀ ਪਾਰਟੀ ਵਜੋਂ ਤਸੱਵੁਰ ਕਰਨ ਲੱਗੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ ।
ਭਾਰਤੀ ਪੱਤੋ ਨੇ ਆਖਿਆ ਕਿ ਆਏ ਦਿਨ ਵਿਕਾਸ ਕਾਰਜ ਤੇਜ਼ ਕਰਨ ਅਤੇ ਖਜਾਨਾ ਖਾਲੀ ਹੋਣ ਦੇ ਰਾਗ ਅਲਾਪਣ ਵਾਲੇ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਮਝਾਉਣ ਤੋਂ ਅਸਮਰੱਥ ਹਨ ਕਿ ਬਠਿੰਡਾ ਥਰਮਲ ਪਲਾਂਟ ਅਤੇ ਪਿੰਡਾਂ ਦੇ ਲੋਕਾਂ ਲਈ ਸੁੱਖ ਸਹੂਲਤ ਦੇ ਰਹੇ ਸੇਵਾ ਕੇਂਦਰ ਬੰਦ ਕਰਕੇ ਸੂਬਾ ਸਰਕਾਰ ਵਿਕਾਸ ਦੀ ਲੈਅ ਨੂੰ ਕਿਵੇਂ ਤੇਜ਼ ਕਰ ਰਹੀ ਹੈ। ਉਹਨਾਂ ਆਖਿਆ ਕਿ ਪੋਲ ਖੋਲ ਰੈਲੀਆਂ ਵਿਚ ਹੁੰਮ ਹੁੰਮਾ ਕੇ ਪਹੁੰਚ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਲੋਕਾਂ ਦਾ ਆਪ ਮੁਹਾਰਾ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਲੋਕ ਪਹਿਲਾਂ ਦੀ ਤਰਾਂ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


