ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਆਰੀਆ ਗਰਲਜ਼ ਸਕੂਲ ਮੋਗਾ ਵਿਖੇ ਮਨਾਇਆ ਗਿਆ

ਮੋਗਾ 12 ਫ਼ਰਵਰੀ(ਜਸ਼ਨ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਅੰਦਰ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਡੀ-ਵਾਰਮਿੰਗ ਡੇਅ) ਆਰੀਆ ਗਰਲਜ਼ ਸਕੂਲ ਮੋਗਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ‘ਪੇਟ ਦੇ ਕੀੜਿਆਂ ਤੋਂ ਛੁਟਕਾਰਾ, ਸਾਡਾ ਨਰੋਆ ਭਵਿੱਖ ਸਾਰਾ ‘ ਬਾਰੇ ਕਿਹਾ ਕਿ ਪੇਟ ਦੇ ਕੀੜਿਆਂ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਹਮੇਸ਼ਾ ਥਕਾਵਟ ਰਹਿੰਦੀ ਹੈ ਅਤੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆ ਸਕਦੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਵਿਸ਼ੇਸ ਉਪਰਾਲਾ ਕੌਮੀ ਪੱਧਰ ‘ਤੇ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਦਾ ਖਾਤਮਾ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਸਰੀਰ ਵਿੱਚ ਖੂਨ ਦੀ ਕਮੀ ਦੇ ਮੁੱਖ ਕਾਰਣਾਂ ਵਿੱਚੋੋ ਇੱਕ ਕਾਰਣ ਪੇਟ ‘ਚ ਕੀੜਿਆਂ ਦਾ ਹੋਣਾ ਹੋੋ ਸਕਦਾ ਹੈ, ਇਸ ਲਈ ਸਾਨੂੰ ਸਾਫ਼-ਸਫਾਈ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਡਾ ਹਰਿੰਦਰ ਸਿੰਘ ਜ਼ਿਲਾ ਟੀਕਾਕਰਨ ਅਫ਼ਸਰ ਮੋਗਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੀ ਦਵਾਈ ਖਾਣ ਦੇ ਨਾਲ-ਨਾਲ ਇਨਾਂ ਕੀੜਿਆਂ ਦੀ ਰੋਕਥਾਮ ਲਈ ਮਹੱਤਵਪੂਰਣ ਹੋਰ ਗੱਲਾਂ ਵੱਲ ਵੀ ਧਿਆਨ ਦੇਣਾ ਜਰੂਰੀ ਹੈ, ਜਿਵੇ ਕਿ ਨਹੁੰ ਸਾਫ਼ ਅਤੇ ਛੋਟੇ ਰੱਖੋ, ਹਮੇਸ਼ਾ ਸਾਫ਼ ਪਾਣੀ ਪੀਓ, ਖਾਣੇ ਨੂੰ ਢੱਕ ਕੇ ਰੱਖੋ, ਆਸ-ਪਾਸ ਸਫ਼ਾਈ ਰੱਖੋ, ਜੁੱਤੀਆ ਜਾਂ ਚੱਪਲਾਂ ਪਾ ਕੇ ਰੱਖੋ-ਨੰਗੇ ਪੈਰ ਨਾ ਚੱਲੋ ਅਤੇ ਖਾਣ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਵੋ। ਇਸ ਮੌਕੇ ਆਰੀਆ ਗਰਲਜ਼ ਸਕੂਲ ਚੇਅਰਮੈਨ ਬੋਧ ਰਾਜ ਮਜੀਠੀਆ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਡਾ: ਮਨੀਸ਼ ਅਰੋੜਾ, ਡਾ ਗਗਨਦੀਪ ਸਿੰਘ, ਕਿ੍ਰਸ਼ਨਾ ਸ਼ਰਮਾ, ਡਾ: ਅਜੈ ਕੁਮਾਰ, ਸਨਕੀਰਤ ਕੁਮਾਰ ਫਾਰਮਾਸਿਸਟ ਅਤੇ ਬਲਜੀਤ ਸਿੰਘ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ ਵੀ ਹਾਜ਼ਰ ਸੀ।