ਨਗਰ ਨਿਗਮ ਮੋਗਾ ਦੇ ਵਾਰਡ ਨੰ 25 ਦੀ ਚੋਣ ਲਈ ਕੁੱਲ 6 ਉਮੀਦਵਾਰਾਂ ਨੇ ਕੀਤੇ ਨਾਮਜ਼ਦਗੀ ਪੱਤਰ ਦਾਖਲ

ਮੋਗਾ,13 ਫ਼ਰਵਰੀ (ਜਸ਼ਨ)-ਵਧੀਕ ਡਿਪਟੀ ਕਮਿਸਨਰ (ਵਿਕਾਸ)-ਕਮ-ਵਧੀਕ ਜਿਲਾ ਚੋਣਕਾਰ ਅਫ਼ਸਰ ਸ੍ਰੀ ਰਾਜੇਸ਼ ਤਿ੍ਰਪਾਠੀ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਅੱਜ 13 ਫ਼ਰਵਰੀ ਤੱਕ ਕੁੱਲ 6 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ, ਜਿਨਾਂ ਵਿੱਚ 2 ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ। ਸ੍ਰੀ ਰਾਜ਼ੇਸ ਤਿ੍ਰਪਾਠੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਵੱਲੋਂ ਕਵਰਿੰਗ ਉਮੀਦਵਾਰ ਵਜੋ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸੇ ਤਰਾਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਬੇਅੰਤ ਕੌਰ ਤੇ ਕਵਰਿੰਗ ਉਮੀਦਵਾਰ ਵਜੋਂ ਊਸ਼ਾ ਚਾਵਲਾ ਵੱਲੋਂਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ, ਜਦ ਕਿ ਸੁਖਵਿੰਦਰ ਕੌਰ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ ਗਏ। ਉਨਾਂ ਦੱਸਿਆ ਕਿ 15 ਫ਼ਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 16 ਫ਼ਰਵਰੀ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾਣਗੇ। ਵਧੀਕ ਜਿਲਾ ਚੋਣ ਅਫ਼ਸਰ ਨੇ ਦੱਸਿਆ ਕਿ 24 ਫਰਵਰੀ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸਾਮ 4 ਵਜੇ ਤੱਕ ਪੈਣਗੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੌਕ ਸੇਖਾ ਵਿਖੇ ਦੋ ਬੂਥਾਂ ‘ਤੇ 2,958 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਉਨਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਹੀ ਸ਼ਾਮ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋਵੇਗੀ।