ਸੰਤ ਜਰਨੈਲ ਸਿੰਘ ਖਾਲਸਾ ਭਿੰਡਰਵਾਲਿਆਂ ਦੇ ਜਨਮ ਅਸਥਾਨ ਤੇ ਗੁਰਦੁਆਰਾ ਸਾਹਿਬ ’ਚ ਅਖੰਡ ਪਾਠ ਸਾਹਿਬ ਦੇ ਭੋਗ 22 ਫਰਵਰੀ ਨੂੰ ,ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਪੰਥ ਨੂੰ ਸਮਾਗਮਾਂ ਵਿਚ ਪਹੰੁਚਣ ਦੀ ਅਪੀਲ

ਬਾਘਾਪੁਰਾਣਾ,14 ਫਰਵਰੀ (BITTU PURBA)-ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਇਤਿਹਾਸਿਕ ਪਿੰਡ ਰੋਡੇ ਵਿਖੇ ਅੱਜ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਪਹੁੰਚੇ ਅਤੇ 22 ਫਰਵਰੀ ਨੂੰ ਸੰਤ ਸਿਪਾਹੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਵਾਲਿਆਂ ਦੇ ਜਨਮ ਅਸਥਾਨ ਤੇ ਗੁਰਦੁਆਰਾ ਸਾਹਿਬ ਦੇ ਪ੍ਰਕਾਸ਼ ਸਬੰਧੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਰੋਡੇ ਗੁਰੂਪੁਰਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਸੰਤ ਜਰਨੈਲ ਸਿੰਘ ਦੇ ਸਪੁੱਤਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ 22 ਫਰਵਰੀ ਨੂੰ ਗੁਰਦੁਆਰਾ ਸਾਹਿਬ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਉਸਤੋਂ ਪਹਿਲਾਂ 19 ਤਰੀਕ ਨੂੰ ਅਸਥਾਨ ਦੀ ਤਿਆਰੀ ਕੀਤੀ ਜਾਵੇਗੀ, 20 ਫਰਵਰੀ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ ਤੇ ਜਿਸ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ 22 ਫਰਵਰੀ ਨੂੰ ਪਾਏ ਜਾਣਗੇ ਜਿਸਤੋਂ ਬਾਅਦ ਖਾਲਸਾ ਸਟੇਡੀਅਮ ਵਿਖੇ ਉੱਚ ਪੱਧਰੀ ਦੀਵਾਨ ਸਜਾਏ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਥ ਦੇ ਵੱਡੇ ਵਿਦਵਾਨ , ਹਜ਼ੂਰੀ ਰਾਗੀ ਦਰਬਾਰ ਸਾਹਿਬ ਸ਼੍ਰੀ ਅਮਿ੍ਰਤਸਰ ਸਾਹਿਬ ਅਤੇ ਪੰਥ ਦੀਆਂ ਸਿਰਮੌਰ ਹਸਤੀਆਂ ਸਮਾਗਮ ਵਿਚ ਪਹੁੰਚ ਰਹੀਆਂ ਹਨ । ਉਹਨਾਂ ਦੇਸ਼ ਵਿਦੇਸ਼ ਦੀਆਂ ਸਮੂਹ ਪੰਥਕ  ਜਥੇਬੰਦੀਆਂ ਨੂੰ 22 ਫਰਵਰੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।   

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ