ਜੀ.ਐਨ.ਕਾਨਵੈਨਟ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਸਪਨਪ੍ਰੀਤ ਸੋਨੇ ਦੇ ਮੈਡਲ ਨਾਲ ਸਨਮਾਨਿਤ

ਨੱਥੂਵਾਲਾ ਗਰਬੀ, 15 ਫਰਵਰੀ (ਪੱਤਰ ਪਰੇਰਕ)-ਨਜਦੀਕੀ ਪਿੰਡ ਭਲੁੂਰ ਵਿੱਚ ਸਥਿਤ ਨਾਮਵਰ ਵਿੱਦਿਅਕ ਸੰਸਥਾ ਜੀ.ਐਨ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇਨਾਮ ਵੰਡ ਸਮਾਰੋਹ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਚੇਅਰਪਰਸਨ ਚਰਨਪ੍ਰੀਤ ਕੌਰ ਰੰਧਾਵਾ ਅਤੇ ਉਹਨਾਂ ਦੇ ਛੋਟੇ ਭਾਈ ਪਿ੍ਰੰਸ ਰੰਧਾਵਾ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਸਕੂਲ ਦੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਪਨਪ੍ਰੀਤ ਕੌਰ ਪੁੱਤਰੀ ਰਜਿੰਦਰ ਕੁਮਾਰ ਵਾਸੀ ਮਾਹਲਾ ਖੁਰਦ ਨੂੰ ਪਿਛਲੇ ਸਾਲ 10 ਵੀ ਕਲਾਸ ਵਿੱਚੋਂ 10 ਸੀ.ਜੀ.ਪੀ.ਏ.ਅੰਕ ਪ੍ਰਾਪਤ ਕਰਨ ‘ਤੇ ਸਕੂਲ ਮੈਨੇਜਮੈਂਟ ਵੱਲੋਂ ਸ਼ੁੱਧ ਸੋਨੇ ਦੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਹੋਏ ਚੇਅਰਪਰਸਨ ਚਰਨਪ੍ਰੀਤ ਕੌਰ ਰੰਧਾਵਾ ਨੇ ਜਿੱਥੇ ਸਪਨਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਕਿਹਾ ਕਿ ਬੋਰਡ ਦੀਆਂ ਕਲਾਸਾਂ ਵਿੱਚੋਂ ਸਕੂਲ ਦੇ ਜਿੰਨੇ ਵੀ ਵਿਦਿਆਰਥੀ 90 ਪ੍ਰਤੀਸ਼ਤ (10 ਸੀ.ਜੀ.ਪੀ.ਏ.) ਤੋਂ ਵੱਧ ਅੰਕ ਪ੍ਰਾਪਤ ਕਰਨਗੇ। ਉਹਨਾਂ ਸਾਰੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਸ਼ੁੱਧ ਸੋਨੇ ਦੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਵੀ ਸਨਮਾਨੇ ਜਾਣਗੇ। ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਟੀਚੇ ਤੱਕ ਪਹੁੰਚਣ ਵਿੱਚ ਮਦਦ ਜਰੂਰ ਕਰਨ। ਸਕੂਲ ਪਿ੍ਰੰਸੀਪਲ ਮੈਡਮ ਪਰਮਪਾਲ ਕੌਰ ਬੁੱਟਰ ਨੇ ਪ੍ਰੋਗਰਾਮ ਵਿੱਚ ਸ਼ਾਮਲ ਮਹਿਮਾਨਾਂ ,ਬੱਚਿਆਂ ਦੇ ਮਾਪਿਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦਾ ਸਟਾਫ ,ਬੱਚੇ,ਮਾਪੇ ਅਤੇ ਇਲਾਕੇ ਦੇ ਪਤਵੰਤੇ ਹਾਜਰ ਸਨ।