ਸੁਖਬੀਰ ਸਿੰਘ ਬਾਦਲ ਨੂੰ ਖੁੱਲੀ ਚੁਣੌਤੀ , ਪੰਜਾਬ ਦੇ ਵਿਕਾਸ ਦੇ ਮੁੱਦੇ ’ਤੇ ਬਹਿਸ ਲਈ ਤਿਆਰ ਹਾਂ-ਨਵਜੋਤ ਸਿੰਘ ਸਿੱਧੂ

ਫਰੀਦਕੋਟ/ ਚੰਡੀਗੜ, 19 ਫਰਵਰੀ: (ਜਸ਼ਨ)  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਵਗਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ 107 ਸ਼ਹਿਰਾਂ ’ਚ 1540 ਕਰੋੜ ਦੀ ਲਾਗਤ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਕੰਮ  ਕਰਵਾ ਕੇ ਰਾਜ ਦੇ ਵਸਨੀਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਂਸਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਜ਼ਿਲੇ ਦੇ ਨਿਵਾਸੀਆਂ ਅਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦੀ ਵੱਡੀ ਮੰਗ ਨੰੂ ਪੂਰਾ ਕਰਦਿਆਂ ਦੱਸਿਆ ਕਿ ਸੀਵਰੇਜ਼, ਜਲ ਸਪਲਾਈ, ਸੜਕਾਂ ਆਦਿ ਦੇ ਕਾਰਜ਼ਾਂ ਲਈ 216.67 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨਾ ਕਿਹਾ ਕਿ ਇਹਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਆਉਦੇ ਕੁਝ ਦਿਨਾਂ ’ਚ ਹੋ ਜਾਵੇਗੀ। ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰਾਸ਼ੀ ਨਾਲਂ ਫਰੀਦਕੋਟ ਸ਼ਹਿਰ ਲਈ 93.11 ਕਰੋੜ ਰੁਪਏ, ਕੋਟਕਪੂਰਾ ਲਈ 87.91 ਕਰੋੜ ਰੁਪਏ ਅਤੇ ਜੈਤੋ ਦੇ 35.65 ਕਰੋੜ ਰੁਪਏ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੇ ਕੰਮ  ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁਕੰਮਲ ਕਰ ਦਿੱਤੇ ਜਾਣਗੇ।  ਉਨਾਂ ਅਕਾਲੀ- ਭਾਜਪਾ ਸਰਕਾਰ ਤੇ ਵਰਦਿਆਂ ਕਿਹਾ ਕਿ ਉਨਾਂ ਨੇ ਪਿਛਲੇ 10 ਸਾਲਾਂ ਵਿਚ ਪੰਜਾਬ ਨੂੰ ਰੇਤ ਖੇਤਰ ਵਿਚ ਪਛਾੜ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਅਕਾਲੀਅ-ਾਂ ਨੇ ਚੋਣਾਂ ਤੋਂ ਪਹਿਲਾਂ ਮਹਿਜ਼ 7 ਕਰੋੜ ਰੁਪਏ ਜਾਰੀ ਕਰਕੇ ਸੀਵਰੇਜ ਦੇ ਕੰਮ ਸ਼ੁਰੂ ਕਰਵਾਉਣ ਦੇ ਨੀਂਹ ਪੱਥਰ ਰੱਖ ਕੇ ਵਾਹ-ਵਾਹੀ ਖੱਟਣ ਦੀ ਕੋਸ਼ਿਸ਼ ਕੀਤੀ ਜਦ ਕਿ ਕੰਮ ਦਾ ਮੁਲਾਂਕਣ ਕੰਮ ਪੂਰੀ ਤਰਾਂ ਖ਼ਤਮ ਹੋਣ ਨਾਲ ਹੰੁਦਾ ਹੈ। ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਐਨ.ਆਰ.ਆਈ ਪੰਜਾਬੀਆਂ ਨੂੰ ਮਾਣ ਸਤਿਕਾਰ ਦਿੰਦੀ ਹੈ ਤੇ ਰਾਜ ਦੇ ਵਿਕਾਸ ਵਿਚ ਉਨਾਂ ਦੀ ਭਾਗੇਦਾਰੀ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ  ਲਈ ਸਿੰਗਲ ਵਿੰਡੇ ਸਿਸਟਮ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁੱਲੀ ਚੁਣੌਤੀ ਦਿੱਤੀ ਕਿ ਉਹ ਕਿਤੇ ਵੀ ਉਨਾਂ ਨਾਲ ਪੰਜਾਬ ਦੇ ਵਿਕਾਸ ਕੰਮਾਂ ਸਹਬੰਧੀ ਬਹਿਸ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਾਪਤੀ ਅਤੇ ਗੁੰਡਾ ਰਾਜ ਦੀ ਸਮਾਪਤੀ ਲਈ ਪੂਰੀ ਤਰਾਂ ਦਿ੍ਰੜ ਹੈ।  ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸ਼੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਤੇ ਉਹ ਤਿੰਨ ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੱਲੋਂ ਸੀਵਰੇਜ ਦੇ ਰੱਖੇ ਪ੍ਰੋਜੈਕਟਾਂ ਦੇ ਨੀਂਹ ਪੱਥਰਾਂ ਦੀ ਆਰਤੀ ਉਤਾਰ ਕੇ ਗਏ ਸਨ। ਜਦੋਂ ਅਕਾਲੀ-ਭਾਜਪਾ ਸਰਕਾਰ ਵੇਲੇ 24 ਨੀਂਹ ਪੱਥਰ ਰੱਖੇ ਗਏ ਸਨ ਉਹ ਪੱਥਰ ਹੀ ਰਹਿ ਗਏ। ਉਨਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਸੇ ਦੇ ਕੇ ਉਹ ਕੰਮ ਹੁਣ ਮੁਕੰਮਲ ਕੀਤੇ ਜਾਣਗੇ। ਚੋਧਰੀ ਸੁਨੀਲ ਕੁਮਾਰ ਜਾਖੜ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਦੀ ਗਠਜੋੜ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ  ਵਿਚ ਪੰਜਾਬ ਨੂੰ ਆਰਥਿਕ, ਸਮਾਜਿਕ ਤੇ ਭਾਈਚਾਰਕ ਤੌਰ ਤੇ ਕਮਜ਼ੌਰ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਰਾਜ ਵਿਚੋਂ ਗੁੰਡਾ ਗਰਦੀ ਨੂੰ ਖ਼ਤਮ ਕਰਕੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ। ਫਰੀਦਕੋਟ ਤੋਂ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਦੇ ਵਿਕਾਸ ਲਈ 93.11 ਕਰੋੜ ਰੁਪਏ ਜਾਰੀ ਕਰਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰੀਦਕੋਟ ਦੇ ਵਸਨੀਕ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਅਮਨ ਕਾਨੂੰਨ ਦੀ ਸਥਾਪਤੀ ਲਈ ਚਟਾਨ ਵਾਂਗ ਸਰਕਾਰ ਦੇ ਨਾਲ ਹਨ। ਇਸ ਤੋਂ ਪਹਿਲਾਂ ਸ਼੍ਰੀ ਸੁਨੀਲ ਜਾਖੜ, ਸ. ਨਵਜੋਤ ਸਿੰਘ ਸਿੱਧੂ ਅਤੇ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੈ ਦੀ ਅਰਦਾਸ ਕੀਤੀ। ਉਹਨਾਂ ਕੰਮੇਆਣਾ ਚੌਂਕ ਵਿਖੇ ਅਕਾਲੀ ਸਰਕਾਰ ਵੇਲੇ ਰੱਖੇ ਗਏ ਨੀਂਹ ਪੱਥਰਾਂ ਦੀ ਧੂਫ਼ ਬੱਤੀ ਕਰਕੇ ਆਰਤੀ ਉਤਾਰੀ। ਉਨਾਂ ਨਗਰ ਕੌਂਸਲ ਵਿਖੇ ਸ਼ਹਿਰ ਵਾਸੀਆਂ ਦੇ ਭਰਵੇਂ ਇਕੱਠ ਨੂੰ ਵੀ ਸੰਬੋਧਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਵ ਹਿੰਗੋਨੀਆ, ਜੈਸੀ ਢਿੱਲੋਂ, ਸ਼੍ਰੀ ਸੁਰਿੰਦਰ ਗੁਪਤਾ ਜੋਗਿੰਦਰ ਸਿੰਘ ਪੰਜ ਗਰਾਂਈ, ਡਾ. ਜੰਗੀਰ ਸਿੰਘ, ਡਾ. ਰੇਸ਼ਮ ਸਿੰਘ, ਚਮਕੌਰ ਸਿੰਘ ਸੇਖੋਂ,ਗਿੰਦਰ ਜੀਤ ਸੇਖੋਂ, ਐਮ ੋਸੀ ਆਦਿ ਹਾਜ਼ਰ ਸਨ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ