ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਦੀ ਝੰਡੀ

ਮੋਗਾ,20 ਫਰਵਰੀ (ਸਰਬਜੀਤ ਰੌਲੀ)-ਸਰਕਾਰੀ ਸਕੂਲ ਦਾ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਪੰਜਾਬ ਸਕਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਵਿੱਚ ਅਧਿਆਪਕਾਂ ਵਲੋਂ ਵੀ ਅਹਿਮ ਰੋਲ ਅਦਾ ਕਰ ਰਹੇ ਹਨ। ਇਸੇ ਹੀ ਲੜੀ ਤਹਿਤ ਜ਼ਿਲਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਮੋਗਾ ਕਰਵਾਏ ਗਏ ਬਲਾਕ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਬਲਾਕ ਮੋਗਾ ਵਨ ਦੇ ਵੱਡੀ ਗਿਣਤੀ ‘ਚ  ਸਕੂਲੀ ਬੱਚਿਆਂ ਤੇ ਟੀਚਰਾਂ ਨੇ ਭਾਗ ਲਿਆ।  ਇਹਨਾ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਸਕੂਲ ਦੇ ਅਧਿਆਪਕ ਕਿਰਨਜੀਤ ਕੌਰ,ਅਧਿਆਪਕ ਲਖਜੀਤ ਕੌਰ ਜਿੱਥੇ ਜੇਤੂ ਰਹੇ ਉਥੇੇ ਇਸ ਸਕੂਲ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਪਹਾੜਿਆਂ ਵਿੱਚੋਂ ਪਹਿਲਾ ਸਥਾਨ ,ਜਸਪ੍ਰੀਤ ਕੌਰ ਨੇ ਹਿੰਦੀ ਰੀਡਿੰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸ  ਮੌਕੇ ਸੈਂਟਰ ਮੁਖੀ  ਸੁਰਜੀਤ ਸਿੰਘ ਨੇ ਜੇਤੂ ਅਧਿਆਪਕਾਂ ਤੇ ਬੱਚਿਆਂ ਨੂੰ  ਇਨਾਮ ਤਕਸੀਮ ਕੀਤੇ ਅਤੇ ਸਕੂਲ ਟੀਚਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਕਿਰਨਜੀਤ ਕੌਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਬੱਚੇ ਆਉਣ ਵਾਲੇ ਇਮਤਿਹਾਨਾਂ ਵਿਚ ਚੰਗੇ ਅੰਕ ਪ੍ਰਾਪਤ ਕਰ ਸਕਣ। ਉਹਨਾਂ ਬੱਚਿਆ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾੁਣ ਤਾਂ ਜੋ ਉਹਨਾਂ ਨੂੰ ਵਧੀਆ ਪੜਾਈ ਕਰਵਾਈ ਜਾ ਸਕੇ। ਇਸ ਮੌਕੇ ਰਮੇਸ਼ ਕੁਮਾਰ,ਮੈਡਮ ਸੁਰਿੰਦਰ ਕੌਰ ਹਾਜ਼ਰ ਸਨ।