ਯੂ.ਐਸ.ਏ ਦੀ ਪ੍ਰਮੁੱਖ ਯੂਨੀਵਰਸਿਟੀ ਨੇ ਕੀਤਾ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਨਾਲ ਸਮਝੌਤਾ

ਮੋਗਾ, 20 ਫਰਵਰੀ (ਜਸ਼ਨ)-ਮਾਲਵਾ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਨੇ ਇਕ ਵਾਰ ਫਿਰ ਤੋਂ ਬੱਚਿਆਂ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਤਿਆਰ ਕਰਨ ਲਈ ਸਕੂਲ ਨੇ ਯੂ.ਐਸ.ਏ ਦੀ ਪ੍ਰਮੁੱਖ ਯੂਨੀਵਰਸਿਟੀ ਹਸਨ ਨਾਲ ਸਮਝੌਤਾ ਕਰ ਲਿਆ ਹੈ। ਇਸ ਸਬੰਧੀ ਅੱਜ ਯੂ.ਐਸ.ਏ ਤੋਂ ਵਿਸ਼ੇਸ਼ ਤੌਰ ਤੇ ਪੁੱਜੀ ਮੈਡਮ ਕੋਲਿਨ ਨੇ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਦਾ ਦੌਰਾ ਕੀਤਾ ਅਤੇ ਸਕੂਲ ਵੱਲੋਂ ਪ੍ਰਾਪਤ ਕੀਤੀਆਂ ਉਪਲਬਧੀਆਂ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ। ਇਸਦੇ ਨਾਲ-ਨਾਲ ਉਹਨਾਂ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਭਾਸ਼ਣ ਦਿੰਦਿਆਂ ਯੂ.ਐਸ.ਏ ਜਾਣ ਦੇ ਸੁਨਹਿਰੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਮਾਉਟ ਲਿਟਰਾ ਜੀ ਸਕੂਲ ਮੋਗਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਕਾਲਰਸ਼ਿਪ ਤੋਂ ਇਲਾਵਾ ਐਡਮਿਸ਼ਨ ਦੇ ਨਾਲ ਨਾਲ ਟੈਸਟ ਐਡਮਿਸ਼ਨ ਦੇਣ ਦਾ ਐਲਾਨ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਮਾਉਟ ਲਿਟਰਾ ਜੀ ਸਕੂਲ ਵੱਲੋਂ  ਕੈਨੇਡਾ ਦੌਰੇ ਦਾ ਐਲਾਨ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਕੈਨੇਡਾ ਦੀ ਟਰਾਂਟੋ ਯੂਨੀਵਰਸਿਟੀ ਦਾ ਦੌਰਾ ਵੀ ਕਰਨਗੇ। ਉਹਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਇਸ ਤੋਂ ਪਹਿਲਾਂ ਵੀ ਯੂ.ਐਸ.ਏ ਸਥਿਤ ਨਾਸਾ ਦਾ ਟੂਰ ਲਾ ਕੇ ਨਾਸਾ ਦੇ ਵਿਗਿਆਨੀਆਂ ਤੋਂ ਜਾਣਕਾਰੀ ਹਾਸਲ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਸਕੂਲ ਨੂੰ ਭਾਰਤ ਦਾ ਪਹਿਲਾ ਗ੍ਰੀਨ ਸਕੂਲ ਅਵਾਰਡ ਵੀ ਹਾਸਲ ਹੋ ਚੁੱਕਿਆ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਨਿਰਮਲ ਧਾਰੀ, ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।