17 ਸਾਲਾ ਨੌਜਵਾਨ ਲੜਕੀ ਨੇ ਕੀਤੀ ਆਤਮ ਹੱਤਿਆ

ਮੋਗਾ,20 ਫਰਵਰੀ (ਜਸ਼ਨ)-  ਅੱਜ ਮੋਗਾ ਦੇ ਪਿੰਡ ਮੌੜ ਨੌਂਆਬਾਦ ਵਿਖੇ 17 ਸਾਲਾ ਲੜਕੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ । S H O Samalsar S. ਲਵਦੀਪ ਸਿੰਘ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਗਰੀਬ ਪਰਿਵਾਰ ਨਾਲ ਸਬੰਧਿਤ ਲੜਕੀ ਆਪਣੇ ਮਾਮੇ ਦੇ ਦੁਰਘਟਨਾ ਦੇ ਸ਼ਿਕਾਰ ਹੋਣ ਕਰਕੇ ਪਰੇਸ਼ਾਨ ਸੀ ਅਤੇ ਉਸ ਨੇ ਘਰ ਦੀ ਰਸੋਈ ਵਿਚ ਹੀ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ । ਲੜਕੀ ਦੇ ਛੋਟੇ ਭਰਾ ਨੇ ਕੰਧ ਟੱਪ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਤਦ ਤੱਕ ਲੜਕੀ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ