ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾ ਦੀ ਯਾਦ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਬਾਘਾਪੁਰਾਣਾ,22 ਫਰਵਰੀ (ਰਾਜਿੰਦਰ ਸਿੰਘ ਕੋਟਲਾ):ਸਥਾਨਕ ਸ਼ਹਿਰ ਦੇ ਮੋਗਾ ਰੋਡ ’ਤੇ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ (ਬਾਬਾ ਮਸਤਾਨ ਵਾਲਾ) ਦੀ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਪੁਰਾਤਨ ਅਤੇ ਵਰਤਮਾਨ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ’ਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਰਾਗੀ ਭਾਈ ਇਕਬਾਲ ਸਿੰਘ ਭਾਈ ਬਲਵੰਤ ਸਿੰਘ ਦੇ ਰਾਗੀ ਜੱਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਸਾਕਾ ਨਨਕਾਣਾ ਸਾਹਿਬ ਦਾ ਇਤਿਹਾਸ ਸੁਣਾ ਕੇ ਸੰਗਤਾਂ ’ਚ ਵੀਰ ਰਸ ਭਰ ਦਿੱਤਾ।ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਸੰਗਤਾਂ ਲਈ ਥਾਂ-ਥਾਂ ਲੰਗਰ ਲਗਾਏ ਗਏ। ਇਸ ਸਮੇਂ ਭਝੰਗੀ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ’ਤੇ ਜੱਥੇਦਾਰ ਗੁਰਦੇਵ ਸਿੰਘ,ਜੱਥੇਦਾਰ ਹਰਨੇਕ ਸਿੰਘ,ਭਾਈ ਰਾਣਾ ਸਿੰਘ,ਸੁਖਦੇਵ ਸਿੰਘ ਬਰਾੜ,ਸ਼ੇਰ ਸਿੰਘ ਬਰਾੜ,ਮੁਕੰਦ ਸਿੰਘ ਬਰਾੜ,ਮਲਕੀਤ ਸਿੰਘ,ਭੋਲਾ ਸਿੰਘ, ਮੋਹਨ ਸਿੰਘ,ਦਾਰਾ ਸਿੰਘ, ਪਿਆਰਾ ਸਿੰਘ, ਜਸਵੀਰ ਸਿੰਘ, ਰਾਜਿੰਦਰ ਸਿੰਘ ਖਾਲਸਾ,ਅਮਨ ਸਿੰਘ ਲਾਂਗਰੀ ਆਦਿ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜਰ ਸਨ।