ਕਾਂਗਰਸ ਪਾਰਟੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤੇਗੀ : ਸੋਹਣ ਸੱਗੂ

ਮੋਗਾ,23 ਫਰਵਰੀ (ਜਸ਼ਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਕੈਪਟਨ ਨੇ ਕਿਸਾਨੀ ਨੂੰ ਬਚਾਉਣ ਲਈ ਕਰਜ਼ਾ ਮੁਆਫ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਬੀ.ਸੀ. ਸੈਲ ਦੇ ਸੂਬਾ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕੈਪਟਨ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ ਅਤੇ ਕਹਿਣੀ ਅਤੇ ਕਰਨੀ ਦੇ ਪਰਪੱਕ ਹਨ। ਉਨਾਂ ਕਿਹਾ ਕਿ ਮੋਗਾ ਵਿਖੇ ਅੱਜ ਵਾਰਡ ਨੰ: 25 ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਵੱਡੀ ਗਿਣਤੀ ਵਿਚ ਵੋਟਾਂ ਲੈ ਕੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ’ਤੇ ਰਾਮਗੜੀਆ ਭਾਈਚਾਰੇ ਦੇ ਆਗੂਆਂ ਨੇ ਧਰਮਕੋਟ ਦੇ ਸ਼ਹਿਰੀ ਪ੍ਰਧਾਨ ਕਾਂਗਰਸ ਬਲਰਾਜ ਸਿੰਘ ਕਲਸੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਰਾਜਾ ਸਿੰਘ ਭਾਰਤ ਵਾਲੇ, ਚਮਕੌਰ ਸਿੰਘ ਝੰਡੇਆਣਾ, ਪਿਆਰਾ ਸਿੰਘ, ਬਲਦੇਵ ਸਿੰਘ ਖੋਸਾ ਆਦਿ ਹਾਜ਼ਰ ਸਨ।