ਮਾਉਟ ਲਿਟਰਾ ਜ਼ੀ ਸਕੂਲ ਵਿਖੇ ਬੱਚਿਆਂ ਨੂੰ ਕਰਵਾਈ ਜਾਵੇਗੀ ਮੁੱਫਤ ਆਈਲੈਟਸ ਦੀ ਤਿਆਰੀ-ਡਾਇਰੈਕਟਰ ਅਨੁਜ ਗੁਪਤਾ

ਮੋਗਾ, 11 ਮਾਰਚ (ਜਸ਼ਨ)-ਮਾਲਵਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਵਿਖੇ ਸਕੂਲ ਦੇ ਬੱਚਿਆਂ ਨੂੰ ਮੁੱਫਤ ਆਈਲੈਟਸ ਅਤੇ ਟੋਫਲ ਦੀ ਤਿਆਰੀ ਕਰਵਾਈ ਜਾਵੇਗੀ। ਇਸ ਸਬੰਧੀ ‘ਸਾਡਾ ਮੋਗਾ ਡੋਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵਿਚ ਵਿਦੇਸ਼ ਜਾ ਕੇ ਸਿੱਖਿਆ ਹਾਸਲ ਕਰਨ ਦੀ ਰੁਚੀ ਨੂੰ ਦੇਖਦਿਆਂ ਅਤੇ ਸਕੂਲ ਵੱਲੋਂ ਨਾਸਾ ਯੂ.ਐਸ.ਏ, ਕੈਨੇਡਾ, ਇੰਗਲੈਂਡ ਅਤੇ ਯੂਰੋਪ ਦੇ ਵਿੱਦਿਅਕ ਦੌਰਿਆਂ ਨੂੰ ਨਿਰੰਤਰ ਜਾਰੀ ਰੱਖਣ ਦੇ ਮੱਦ-ਏ-ਨਜ਼ਰ ਅਗਰੇਜ਼ੀ ’ਤੇ ਵਿਦਿਆਰਥੀਆਂ ਦੀ ਪਕੜ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਕੂਲ ਮੈਨੇਜਮੈਂਟ ਨੇ ਇਹ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਅੰਤਰ ਰਾਸ਼ਟਰੀ ਦੌਰਿਆਂ ਦੌਰਾਨ ਆਪਣੀਆਂ ਭਾਵਨਾਵਾਂ ਨੂੰ ਵਿਅਕਤ ਕਰਨ ਅਤੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਅਗਰੇਜ਼ੀ ਭਾਸ਼ਾ ਵਿਚ ਮੁਹਾਰਤ ਹੋਣੀ ਬੇਹੱਦ ਜ਼ਰੂਰੀ ਹੈ । ਅਨੁਜ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਅੰਗਰੇਜ਼ੀ ਬੋਲਣ ਅਤੇ ਸਮਝਣ ਲਈ ਆਈਲੈਟਸ ਦੀ ਮੁਫਤ ਤਿਆਰੀ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਸਕੂਲ ਵਿਚ ਇੰਗਲਿਸ਼ ਸਪੀਕਿੰਗ ਲੈਬ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਬੱਚਿਆਂ ਨੂੰ ਲਿਸਨਿੰਗ, ਸਪੀਕਿੰਗ, ਰਾਈਟਿੰਗ ਦੀ ਤਿਆਰੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆਂ ਨੂੰ ਅੰਤਰ ਰਾਸ਼ਟਰੀ ਪੱਧਰ ਲਈ ਤਿਆਰ ਕਰਨਾ ਹੈ।