ਡਾ: ਉਬਰਾਏ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਨੂੰ ਸ਼ਬਦਾਂ ਵਿੱਚ ਪਰਿਭਾਸ਼ਿਤ ਕਰਨਾ ਮੁਸ਼ਕਿਲ - ਹਰੀ ਸਿੰਘ ਯੂ.ਕੇ.

ਮੋਗਾ,12 ਮਾਰਚ (ਜਸ਼ਨ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਜੀ ਪੂਰੀ ਦੁਨੀਆਂ ਵਿੱਚ ਆਪਣੇ ਸਮਾਜ ਸੇਵੀ ਕੰਮਾਂ ਰਾਹੀਂ ਸਿੱਖਾਂ ਦਾ ਸਿਰ ਮਾਣ ਨਾਲ ਉਚਾ ਕਰ ਰਹੇ ਹਨ ਤੇ ਉਹਨਾਂ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਕੀਤੀ ਜਾ ਰਹੀ ਮਨੁੱਖਤਾ ਦੀ ਸੇਵਾ ਵਿਆਖਿਆ ਤੋਂ ਪਰੇ ਹੈ, ਜਿਸ ਨੂੰ ਸ਼ਬਦਾਂ ਵਿੱਚ ਪਰਿਭਾਸ਼ਿਤ ਕਰਨਾ ਮੁਸ਼ਕਿਲ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਰੀ ਸਿੰਘ ਗਗੜਾ ਵਾਸੀ ਯੂ.ਕੇ. ਵੱਲੋਂ ਅੱਜ ਸਰਬੱਤ ਦਾ ਭਲਾ ਟਰੱਸਟ ਦੇ ਬਸਤੀ ਗੋਬਿੰਦਗੜ ਮੋਗਾ ਸਥਿਤ ਦਫਤਰ ਵਿੱਚ 53ਵੇਂ ਪੈਨਸ਼ਨ ਵੰਡ ਸਮਾਗਮ ਦੌਰਾਨ 160 ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ । ਉਹਨਾਂ ਕਿਹਾ ਕਿ ਡਾ. ਉਬਰਾਏ ਹੁਣ ਤੱਕ 83 ਦੇ ਕਰੀਬ ਵਿਦੇਸ਼ਾਂ ਦੀਆਂ ਜੇਲਾਂ ਵਿੱਚ ਮੌਤ ਦੀ ਉਡੀਕ ਕਰ ਰਹੇ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਨੂੰ ਆਪਣੇ ਪੱਲਿਓਂ ਪੈਸਾ ਖਰਚ ਕੇ ਛੁਡਾ ਚੁੱਕੇ ਹਨ, ਜੋ ਮਾਨਵਤਾ ਦੀ ਇੱਕ ਵੱਡੀ ਮਿਸਾਲ ਹੈ । ਇਸ ਮੌਕੇ ਮੋਗਾ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਹਾਜ਼ਰ ਮਹਿਮਾਨਾਂ ਨੂੰ ਡਾ. ਉਬਰਾਏ ਜੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਉਹਨਾਂ ਦਾ ਧੰਨਵਾਦ ਵੀ ਕੀਤਾ ਅਤੇ ਪੈਨਸ਼ਨਰਾਂ ਨੂੰ ਆਪਣੇ ਬੱਚਿਆਂ ਦੀ ਪੜਾਈ ਲਈ ਇਸ ਪੈਸੇ ਦੀ ਸੁਚੱਜੀ ਵਰਤੋਂ ਸਬੰਧੀ ਸੁਝਾਅ ਵੀ ਦਿੱਤੇ । ਇਸ ਮੌਕੇ ਸਰਬੱਤ ਦਾ ਭਲਾ ਮੋਗਾ ਇਕਾਈ ਦੇ ਜਨਰਲ ਸਕੱਤਰ ਦਵਿੰਦਰਜੀਤ ਸਿੰਘ ਗਿੱਲ, ਕੈਸ਼ੀਅਰ ਮਹਿੰਦਰ ਪਾਲ ਲੂੰਬਾ, ਚੇਅਰਮੈਨ ਗੁਰਬਚਨ ਸਿੰਘ ਗਗੜਾ, ਟਰੱਸਟੀ ਰਣਜੀਤ ਸਿੰਘ ਮਾੜੀ ਮੁਸਤਫਾ, ਇਕਬਾਲ ਸਿੰਘ ਖੋਸਾ, ਹਰਭਿੰਦਰ ਸਿੰਘ ਜਾਨੀਆਂ, ਜਗਤਾਰ ਸਿੰਘ ਜਾਨੀਆਂ, ਅਵਤਾਰ ਸਿੰਘ ਘੋਲੀਆ, ਦਫਤਰ ਇਚਾਰਜ ਸੁਖਦੇਵ ਸਿੰਘ ਬਰਾੜ, ਆਡੀਟਰ ਕੇਵਲ ਕਿ੍ਸ਼ਨ, ਜਸਵੀਰ ਕੌਰ ਅਤੇ ਸੁਖਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਔਰਤਾਂ ਹਾਜ਼ਰ ਸਨ ।