ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ 6 ਮੈਂਬਰਾਂ ਅਤੇ ਦੋ ਰਾਜ ਸੂਚਨਾ ਕਮਿਸ਼ਨਰਾਂ ਨੂੰ ਸਹੁੰ ਚੁਕਾਈ

ਚੰਡੀਗੜ,13 ਮਾਰਚ(ਪੱਤਰ ਪਰੇਰਕ)-ਰਾਜਪਾਲ ਪੰਜਾਬ ਸ੍ਰੀ ਵੀ. ਪੀ . ਸਿੰਘ ਬਦਨੌਰ ਵੱਲੋਂ ਅੱਜ ਇੱਥ ਪੰਜਾਬ ਰਾਜ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ 6 ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਭਾਰਤ ਦੇ ਸੰਵਿਧਾਨ ਪ੍ਰਤੀ ਵਫਾਦਾਰੀ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।ਇਸ ਤੋਂ ਇਲਾਵਾ ਰਾਜ ਸੂਚਨਾ ਕਮਿਸ਼ਨ ਦੇ 2 ਮੈਂਬਰਾਂ ਨੂੰ ਵੀ ਪੰਜਾਬ ਰਾਜ ਭਵਨ ਵਿਖੇ ਹੋਏ  ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਮੈਂਬਰਾਂ ਵਿੱਚ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ, ਸ੍ਰੀ ਗੁਰਪ੍ਰਤਾਪ ਸਿੰਘ ਮਾਨ, ਸੀ੍ਰਮਤੀ ਜਮੀਤ ਕੌਰ ਤੇਜੀ, ਸ੍ਰੀ ਲੋਕ ਨਾਥ ਆਂਗਰਾ, ਪੋ੍ਰ. ਨੀਲਮ ਗਰੇਵਾਲ ਅਤੇ ਗੈਰ ਸਰਕਾਰੀ ਮੈਂਬਰ ਸੁਪ੍ਰੀਤ ਘੰੁਮਣ ਸ਼ਾਮਲ ਹਨ ਜਦਕਿ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਖੁਸ਼ਵੰਤ ਸਿੰਘ ਅਤੇ ਸੰਜੀਵ ਗਰਗ ਨੂੰ ਸਹੁੰ ਚੁਕਾਈ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਵਲੋਂ ਰਾਜਪਾਲ ਪੰਜਾਬ ਤੋਂ ਸਮਾਗਮ ਅਤੇ ਕਾਰਵਾਈ ਸ਼ੁਰੂ ਕਰਨ ਸਬੰਧੀ ਪ੍ਰਵਾਨਗੀ ਲਈ ਗਈ। ਇਸ ਸਮਾਗਮ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਰਾਜ ਸੂਚਨਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ, ਮਿੱਤਰਾਂ ਅਤੇ ਸੁਨੇਹਿਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਰਾਸ਼ਟਰੀ ਗੀਤ ਦੀ ਧੁੰਨ ਪੁਲਿਸ ਬੈਂਡ ਵਲੋਂ ਵਜਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ , ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਅਤੇ ਸੈਕਟਰੀ ਟੂ ਗਵਰਨਰ ਸ੍ਰੀ ਜੇ.ਐਮ. ਬਾਲਾਮੁਰਗਨ ਤੋਂ ਇਲਾਵਾ ਵਿਧਾਇਕ ਸੁਖਜਿੰਦਰ ਸਿੰਘ, ਡਾ. ਰਾਜ ਕੁਮਾਰ ਵੇਰਕਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ। ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਮੈਂਬਰ ਜਿਨਾਂ ਨੂੰ ਰਾਜਪਾਲ ਪੰਜਾਬ ਵਲੋਂ ਸਹੁੰ ਚੁਕਾਈ ਗਈ ਉਹ ਸਮਾਜ ਦੇ ਵੱਖ-ਵੱਖ ਖੇਤਰਾਂ ਦੀ ਪ੍ਰਤੀਨਿਧਤਾ ਕਰਦੇ ਹਨ।  ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਰਾਜ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਹਨ ਜਦਕਿ ਸ੍ਰੀ ਗੁਰਪ੍ਰਤਾਪ ਸਿੰਘ ਮਾਨ ਪੰਜਾਬ ਇਨਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੀਫ ਜਨਰਲ ਮੈਨੇਜਰ ਹਨ। ਸੀ੍ਰਮਤੀ ਜਮੀਤ ਕੌਰ ਤੇਜੀ ਗੌਵਰਨਮੈਂਟ ਪੋਸਟ ਗਰੈਜੂਏਟ ਕਾਲਜ ਫਾਰ ਗਰਲਜ਼ ਸੈਕਟਰ 11 ਚੰਡੀਗੜ ਵਿਖੇ ਪੰਜਾਬੀ ਭਾਸ਼ਾ ਦੇ ਐਸੋਸੀਏਟ ਪੋ੍ਰਫੈਸਰ ਵਜੋਂ ਸੇਵਾ ਨਿਭਾ ਰਹੇ ਸਨ, ਸ੍ਰੀ ਲੋਕ ਨਾਥ ਆਂਗਰਾ ਸਾਬਕਾ ਆਈ.ਪੀ.ਐਸ. ਅਧਿਕਾਰੀ ਹਨ ਅਤੇ ਨੀਲਮ ਗਰੇਵਾਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿਖੇ ਪੋਸਟ ਗਰੈਜੂਏਟ ਸਟੱਡੀ ਸਾਬਕਾ ਡੀਨ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਸਾਬਕਾ ਡਾਇਰੈਕਟਰ ਹਨ ਅਤੇ ਗੈਰ ਸਰਕਾਰੀ ਮੈਂਬਰ ਸੁਪ੍ਰੀਤ ਘੰੁਮਣ ਵਕੀਲ ਹਨ । ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਸ੍ਰੀ ਖੁਸ਼ਵੰਤ ਸਿੰਘ ਪ੍ਰਸਿੱਧ ਲੇਖਕ ਅਤੇ ਕਾਲਮ ਨਵੀਸ ਹਨ ਜਦਕਿ ਸ੍ਰੀ ਸੰਜੀਵ ਗਰਗ ਅਰੁਣਾ ਆਸਿਫ ਅਲੀ ਟਰੱਸਟ ਨਾਲ ਜੁੜੇ ਰਹਿਣ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀ ਦੇ ਸਾਬਕਾ ਵਾਈਸ ਚੇਅਰਮੈਨ ਹਨ।