ਕਰਜ਼ਾ ਰਾਹਤ ਸਰਟੀਫ਼ਿਕੇਟ ਕਿਸਾਨਾਂ ਲਈ ਜੀਵਨਦਾਨ ਬਰਾਬਰ -- ਡਾ: ਹਰਜੋਤ

ਮੋਗਾ, 14 ਮਾਰਚ (ਜਸ਼ਨ):-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋ ਪਹਿਲਾਂ ਕੀਤਾ ਗਿਆ ਇੱਕ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗੁਵਾਈ ਸਦਕਾ ਮੰਦਹਾਲੀ ਦੇ ਦੌਰ ਵਿੱਚੋਂ ਕੱਢ ਕੇ ਖੁਸ਼ਹਾਲੀ ਦੇ ਰਾਸਤੇ ਤੇ ਲਿਆਂਦਾ ਜਾਵੇਗਾ। ਇਨਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ: ਹਰਜੋਤ ਕਮਲ ਨੇ ਕਿਸਾਨ ਭਰਾਵਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਹੀ ਕਿਸਾਨਾਂ ਦੇ ਸੱਚੇ ਸਾਥੀ ਹਨ ਅਤੇ ਉਨਾਂ ਨੇ ਜੋ ਵਾਅਦਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤਾ ਸੀ, ਉਸਨੂੰ ਪੂਰਾ ਕਰ ਦਿਖਾਇਆ ਹੈ। ਡਾ: ਹਰਜੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ 5 ਜਿਲਿਆਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫ਼ਿਕੇਟ ਵੰਡੇ ਗਏ ਹਨ ਉਸ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਡਾ. ਹਰਜੋਤ ਨੇ ਕਿਹਾ ਕਿ ਕਰਜ਼ਾ ਰਾਹਤ ਸਰਟੀਫ਼ਿਕੇਟ ਕਿਸਾਨਾਂ ਲਈ ਜੀਵਨਦਾਨ ਦੇ ਬਰਾਬਰ ਸਾਬਿਤ ਹੋਣਗੇ।  ਉਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਦੀ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬੇ ਗਏ ਹਨ, ਜਿਨਾਂ ਨੂੰ ਉਭਾਰਨ ਲਈ ਕੈਪਟਨ ਸਰਕਾਰ ਪੁਰਜ਼ੋਰ ਯਤਨ ਕਰ ਰਹੀ ਹੈ। ਡਾ: ਹਰਜੋਤ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ਿਆਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਪੜਾਅ ਦਰ ਪੜਾਅ ਮਾਫ਼ ਕਰ ਰਹੀ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਡਾ. ਹਰਜੋਤ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਖੁਦਕੁਸ਼ੀਆਂ ਦੇ ਰਾਸਤੇ ਨੂੰ ਨਾ ਅਪਨਾਉਣ, ਕਿਉਕਿ ਖੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਹੈ ਅਤੇ ਕਿਸਾਨ ਆਪ ਤਾਂ ਖੁਦਕੁਸ਼ੀ ਕਰ ਲੈਂਦੇ ਹਨ ਪਰ ਉਨਾਂ ਤੋਂ ਬਾਅਦ ਉਨਾਂ ਦੇ ਪਰਿਵਾਰ ਨੂੰ ਬਹੁਤ ਦੁੱਖ ਤਕਲੀਫ਼ਾ ਝੱਲਣੀਆਂ ਪੈਂਦੀਆਂ ਹਨ। ਉਨਾਂ ਕਿਹਾ ਕਿ ਕਿਸਾਨ ਸਾਦਾ ਜੀਵਨ ਜੀਣ, ਮਿਹਨਤ ਕਰਨ ਅਤੇ ਆਪਣੇ ਪਰਿਵਾਰ ਦਾ ਖਿਆਲ ਰੱਖਣ।  

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ