‘ਪੁਰਾਣੀ ਪੈਨਸ਼ਨ ਬਹਾਲੀ ਕਮੇਟੀ’ ਵੱਲੋਂ ਵਿਧਾਨ ਸਭਾ ਦਾ ਘਿਰਾਓ 22 ਨੂੰ

ਮੋਗਾ, 14 ਮਾਰਚ  (ਜਸ਼ਨ)   : ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ 2004 ਤੋਂ ਬਾਅਦ ਸਰਕਾਰੀ ਵਿਭਾਗਾਂ ਵਿਚ ਭਰਤੀ ਡੇਢ ਲੱਖ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਵੱਲ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਵਿਚ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਪੰਜਾਬ ਨੇ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 22 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਦੀ ਮੋਗਾ ਜਿਲੇ ਦੀ ਅਹਿਮ ਮੀਟਿੰਗ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਰਜਿੰਦਰ ਸਿੰਘ ਰਿਆੜ, ਦਾਤਾਰ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਚੰਨੂੰਵਾਲਾ, ਅਮਨਦੀਪ ਗੋਇਲ, ਗੁਰਪ੍ਰੀਤ ਸਿੰਘ ਰੰਧਾਵਾ, ਅਜੀਤਪਾਲ ਸਿੰਘ ਜੌਹਲ, ਮੈਡਮ ਸ਼ਵੀ ਗੋਇਲ, ੳੂਸ਼ਾ ਰਾਣੀ, ਹਰਪ੍ਰੀਤ ਕੌਰ, ਵੀਰਪਾਲ ਕੌਰ, ਜਗਤਾਰ ਸਿੰਘ ਸ਼ਾਹਕੋਟ, ਰਾਜ ਕੁਮਾਰ, ਬਲਜੀਤ ਸਿੰਘ ਆਦਿ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਮੌਕੇ ਆਗੂਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿਚ 2004 ਤੋਂ ਬਾਅਦ ਸਰਕਾਰੀ ਵਿਭਾਗਾਂ ਵਿਚ ਸੇਵਾ ਨਿਭਾਅ ਰਹੇ ਕਰੀਬ ਡੇਢ ਲੱਖ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਦਾ ਮਸਲਾ ਕਰਮਚਾਰੀਆਂ ਦੇ ਬੁਢਾਲੇ ਲਈ ਇਕ ਮਾਤਰ ਸਹਾਰੇ ਅਤੇ ਸਮਾਜਿਕ ਸੁਰੱਖਿਆ ਨਾਲ ਜੁੜਿਆ ਮਸਲਾ ਹੈ, ਜਿਸ ਵੱਲ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੰਗ ਨੂੰ ਪੂਰਾ ਕਰਵਾਉਣ ਲਈ ਚਲਾਏ ਸੰਘਰਸ਼ ਤਹਿਤ ਇਸ ਮਹੀਨੇ ਬਜਟ ਸ਼ੈਸ਼ਨ ਦੌਰਾਨ 22 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਸਬੰਧੀ ਜਿਲਾ ਮੋਗਾ ਤੋਂ ਵੱਖ-ਵੱਖ ਵਿਭਾਗਾਂ ਦੇ ਵੱਧ ਤੋਂ ਵੱਧ ਕਰਮਚਾਰੀ 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ