ਸਮਾਜਸੇਵੀ ਨੇ ਗਰੀਬ ਪਰਿਵਾਰ ਦੀ ਆਰਥਿਕ ਮੱਦਦ ਕੀਤੀ

ਬਰਗਾੜੀ 19 ਮਾਰਚ (ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ) -ਕਸਬਾ ਬਰਗਾੜੀ ਦੇ ਉੱਘੇ ਸਮਾਜਸੇਵੀ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਗਰੀਬ ਪਰਿਵਾਰ ਜਿਸ ਦੇ ਸਿਰ ਉੱਪਰ ਛੱਤ ਨਹੀਂ ਸੀ ਨੂੰ ਕਮਰਾ ਬਣਾਉਣ ਵਿੱਚ ਨਗਦ ਰਾਸ਼ੀ ਦੇ ਕੇ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸਮੇਂ ਸੁਖਪਾਲ ਸਿੰਘ ਨੰਬਰਦਾਰ, ਜਗਵਿੰਦਰ ਸਿੰਘ ਪੰਚ, ਗੁਰਦਿੱਤ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਜਗਸੀਰ ਸਿੰਘ ਜੱਗਾ ਗੋਂਦਾਰਾ,  ਪ੍ਰਗਟ ਸਿੰਘ ਢਿੱਲੋਂ ਆਦਿ ਹਾਜ਼ਰ ਸਨ।