ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ 31 ਮਾਰਚ ਤੱਕ ਵਧਾਈ

ਚੰਡੀਗੜ੍ਹ, 20 ਮਾਰਚ  (ਜਸ਼ਨ)  ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਲਏ ਜਾ ਰਹੇ ਫੈਸਲਿਆਂ ਦੀ ਕੜੀ ਤਹਿਤ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਮੰਨਦਿਆਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ ਵਧਾ ਕੇ 31 ਮਾਰਚ 2018 ਤੱਕ ਕਰ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਸ.ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਿਬੇਟ ਹਾਸਲ ਕਰਨ ਲਈ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ 15 ਜਨਵਰੀ 2018 ਸੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਖਰੀ ਮਿਤੀ ਦੀ ਮਿਆਦ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਹੁਣ ਆਖਰੀ ਮਿਤੀ ਵਿੱਚ ਵਾਧਾ ਕਰਦਿਆਂ 31 ਮਾਰਚ 2018 ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਬੇਟ ਹਾਸਲ ਕਰਨ ਲਈ ਆਖਰੀ ਮਿਤੀ ਵਧਾਈ ਗਈ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਖਰੀ ਮਿਤੀ ਵਿੱਚ ਵਾਧੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਉਹ ਮਿਆਦ ਵਿੱਚ ਕੀਤੇ ਵਾਧੇ ਦੀ ਸਹੂਲਤ ਦਾ ਫਾਇਦਾ ਉਠਾ ਸਕਣ।*

**************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ